ਚੰਡੀਗੜ੍ਹ ਅੱਤਵਾਦੀਆਂ ਦੇ ਨਿਸ਼ਾਨੇ ‘ਤੇ


ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੇ ਇਸ ਸ਼ਹਿਰ ਨੂੰ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਹਿਣ ਵੱਲ ਇਸ਼ਾਰਾ ਕਰਦੇ ਹੋਏ ਤੁਰੰਤ ਪ੍ਰਤੀਕਿਰਿਆ ਦਲ ਵਿੱਚ ਹੋਰ ਜ਼ਿਆਦਾ ਕਮਾਂਡੋ ਨੂੰ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ। ਤੁਰੰਤ ਪ੍ਰਤੀਕਿਰਿਆ ਦਲ ਨੂੰ ਸਾਲ 2008 ਵਿੱਚ ਹੋਏ ਮੁੰਬਈ ਹਮਲਿਆਂ ਦੇ ਮੱਦੇਨਜ਼ਰ ਬਣਾਇਆ ਗਿਆ ਸੀ। ਚੰਡੀਗੜ੍ਹ ਪ੍ਰਸ਼ਾਸਨ ਨੇ ਨਾ ਸਿਰਫ਼ ਇਸ ਦਲ ਦੇ ਕਮਾਂਡੋ ਦੀ ਸੰਖਿਆ 45 ਤੋਂ ਵਧਾ ਕੇ 100 ਕਰਨ ਅਤੇ ਰਾਸ਼ਟਰੀ ਸੁਰੱਖਿਆ ਗਾਰਡ ਦੀ ਤਰਜ ‘ਤੇ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ, ਬਲਕਿ ਉੱਨਤ ਤਕਨੀਕੀ ਨਾਲ ਲੈਸ ਅੱਤਵਾਦੀਆਂ ਨੂੰ ਰੋਕਣ ਲਈ ਉਨ੍ਹਾਂ ਨੂੰ (ਕਮਾਂਡੋ) ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਦਾ ਵੀ ਫੈਸਲਾ ਕੀਤਾ ਹੈ। ਚੰਡੀਗੜ੍ਹ ਪੁਲਿਸ ਦੇ ਸੀਨੀਅਰ ਪੁਲਿਸ ਅਧਿਕਾਰੀ ਐਸਐਸ ਸ਼੍ਰੀਵਾਸਤਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਸ਼ਹਿਰ ਅੱਤਵਾਦੀਆਂ ਦੇ ਨਿਸ਼ਾਨੇ ਤੇ ਹੈ।


Like it? Share with your friends!

0

ਚੰਡੀਗੜ੍ਹ ਅੱਤਵਾਦੀਆਂ ਦੇ ਨਿਸ਼ਾਨੇ ‘ਤੇ