ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ


ਮੋਗਾ, 9 ਜੂਨ (ਏਜੰਸੀ) : ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬਾਰ ਕੌਂਸਲ ਦੇ ਸਾਬਕਾ ਪ੍ਰਧਾਨ ਨਸੀਬ ਬਾਵਾ ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਇਸ ਮੌਕੇ ਬੀ.ਕੇ ਸਿੰਘ , ਪ੍ਰੋ: ਸੁਰਜੀਤ ਸਿੰਘ ਕਾਉਂਕੇ , ਪਿੰ੍ਰ: ਮੁਕੰਦ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੀ ਸੋਚ ਨੂੰ ਅਪਣਾਉਂਦਿਆਂ ਕੁਰਬਾਨੀ ਦੇ ਜਜ਼ਬੇ, ਜ਼ੁਲਮ ਦੇ ਖਿਲਾਫ ਲੜਨ ਦੀ ਇੱਛਾ ਸ਼ਕਤੀ ਅਤੇ ਲੋਕ ਹਿੱਤਾਂ ਨੂੰ ਪ੍ਰਣਾਈ ਸੋਚ ਦੀ ਕਸਤੂਰੀ ਨੂੰ ਲੋਕਾਂ ਤੱਕ ਪਹੁੰਚਦੀ ਕਰੀਏ।

ਬਾਬਾ ਬੰਦਾ ਸਿੰਘ ਬਹਾਦਰ ਦੀ ਤਸਵੀਰ ‘ਤੇ ਫੁੱਲ ਅਰਪਣ ਕਰਨ ਮੌਕੇ ਐਡਵੋਕੇਟ ਨਸੀਬ ਬਾਵਾ ਨੇ ਆਖਿਆ ਕਿ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਕੁਦਰਤ ਨੇ 17 ਵੀਂ ਸਦੀ ਵਿਚ ਬੰਦਾ ਸਿੰਘ ਬਹਾਦਰ ਨੂੰ ਧਰਤੀ ‘ਤੇ ਭੇਜਿਆ ਅਤੇ ਸਿੱਖ ਰਾਜ ਦੇ ਮੋਢੀ ਬਹਾਦਰ ਜਰਨੈਲ ਬੰਦਾ ਸਿੰਘ ਨੇ ਸ਼ਹਾਦਤ ਦਾ ਜਾਮ ਪੀਂਦਿਆਂ ਆਮ ਵਿਅਕਤੀ ਲਈ ਸ਼ਾਤੀ ਨਾਲ ਜਿਉਂਣ ਦਾ ਰਾਹ ਪੱਧਰਾ ਕੀਤਾ । ਉਨ੍ਹਾਂ ਆਖਿਆ ਕਿ ਜਗੀਰਦਾਰੀ ਵਿਵਸਥਾ ਖਤਮ ਕਰਕੇ ਵਾਹੀ ਕਰਨ ਵਾਲੇ ਛੋਟੇ ਕਿਸਾਨਾਂ ਨੂੰ ਜ਼ਮੀਨਾਂ ਦੀ ਮਾਲਕੀ ਦਾ ਹੱਕ ਦੇ ਕੇ ਬੰਦਾ ਸਿੰਘ ਨੇ ਸਰਬੱਤ ਦੇ ਭਲੇ ਦੇ ਫਲਸਫੇ ਨੂੰ ਵਿਹਾਰਕ ਤੌਰ ‘ਤੇ ਲਾਗੂ ਕੀਤਾ।

ਇਸ ਮੌਕੇ ਨਵਜੀਤ ਕੌਰ ਬਾਵਾ, ਜਸਵਿੰਦਰ ਸਿੰਘ, ਜੀਤ ਸਿੰਘ, ਕਿਪੀ ਬਾਵਾ, ਮਾਸਟਰ ਇਕਬਾਲ ਸਿੰਘ, ਮਾਸਟਰ ਜਗਜੀਤ ਸਿੰਘ, ਹਰਬੰਸ ਸਿੰਘ, ਦਯਾ ਸਿੰਘ, ਭੁਪਿੰਦਰ ਸਿੰਘ ਢਿੱਲੋਂ, ਮਹਿੰਦਰ ਸਿੰਘ ਬਰਾੜ, ਬਲਵੰਤ ਸਿੰਘ ਸੋਢੀ, ਜਗਜੀਤ ਸਿੰਘ ਖੋਸਾ, ਮਸਤਾਨ ਸਿੰਘ, ਰਾਹੁਲ ਚੰਦ, ਜਗੀਰ ਸਿੰਘ, ਰਣਜੀਤ ਸਿੰਘ ਰਾਣਾ, ਚਮਕੌਰ ਸਿੰਘ ਆਦਿ ਹਾਜ਼ਰ ਸਨ।


Like it? Share with your friends!

0

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ