ਪੰਜਾਬ ਸਰਕਾਰ ਵੱਲੋਂ ਗੁਰਬਖਸ਼ ਸਿੰਘ ਨੂੰ ਮਰਨ ਵਰਤ ਖਤਮ ਕਰਨ ਦੀ ਅਪੀਲ


ਚੰਡੀਗੜ੍ਹ, 6 ਦਸੰਬਰ (ਏਜੰਸੀ) : ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਅੱਜ ਸ. ਗੁਰਬਖਸ਼ ਸਿੰਘ ਦੀ ਸਿਹਤ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਆਪਣਾ ਮਰਨ ਵਰਤ ਤਿਆਗਣ ਦੀ ਅਪੀਲ ਕੀਤੀ ਹੈ। ਬੁਲਾਰੇ ਨੇ ਆਖਿਆ ਕਿ ਸ. ਗੁਰਬਖਸ਼ ਸਿੰਘ ਵੱਲੋਂ ਉਠਾਈਆਂ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਤੋਂ ਬਾਹਰ ਹਨ। ਸ. ਗੁਰਬਖਸ਼ ਸਿੰਘ ਦੀਆਂ ਮੰਗਾਂ ਵੱਖ ਵੱਖ ਸੂਬਾ ਸਰਕਾਰਾਂ, ਕੇਂਦਰੀ ਸ਼ਾਸ਼ਤ ਰਾਜਾਂ ਅਤੇ ਭਾਰਤ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ ਜਿਨ੍ਹਾਂ ਨੂੰ ਇਨ੍ਹਾਂ ਮੰਗਾਂ ‘ਤੇ ਗੌਰ ਕਰਨ ਦੀ ਲੋੜ ਹੈ। ਬੁਲਾਰੇ ਨੇ ਅੱਗੇ ਆਖਿਆ ਕਿ ਮਰਨ ਵਰਤ ਰੱਖਣਾ ਇਨ੍ਹਾਂ ਮਸਲਿਆਂ ਦਾ ਹੱਲ ਨਹੀਂ ਹੈ। ਸਾਨੂੰ ਇਨ੍ਹਾਂ ਮਸਲਿਆਂ ਦਾ ਹੱਲ ਕੱਢਣ ਲਈ ਇਕੱਠਿਆਂ ਹੋ ਕੇ ਇੱਕ ਸੁਖਾਵਾਂ ਮਾਹੌਲ ਸਿਰਜਣ ਦੀ ਲੋੜ ਹੈ।

ਬੁਲਾਰੇ ਨੇ ਜ਼ੋਰ ਦਿੰਦਿਆਂ ਆਖਿਆ ਕਿ ਅਜਿਹਾ ਕੁਝ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸੂਬੇ ਵਿੱਚ ਕਰੜੀ ਘਾਲਣਾ ਰਾਹੀਂ ਹਾਸਲ ਕੀਤੀ ਅਮਨ ਸ਼ਾਂਤੀ ਅਤੇ ਫਿਰਕੂ ਸਦਭਾਵਨਾ ‘ਚ ਵਿਘਨ ਪਵੇ। ਬੀਤੇ ਦੌਰ ਵਿੱਚ ਪੰਜਾਬ ਨੂੰ ਬਹੁਤ ਵੱਡਾ ਖਮਿਆਜਾ ਭੁਗਤਣਾ ਪਿਆ ਹੈ ਅਤੇ ਅਣਗਿਣਤ ਕੁਰਬਾਨੀਆਂ ਦੇ ਕੇ ਪੰਜਾਬੀਆਂ ਨੇ ਸੂਬੇ ਵਿੱਚ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਲਾ ਮਾਹੌਲ ਲਿਆਉਣ ਵਿੱਚ ਜਿੱਤ ਹਾਸਲ ਕੀਤੀ। ਇਸ ਨੂੰ ਭੰਗ ਕਰਨ ਲਈ ਅਜਿਹਾ ਕੁਝ ਨਹੀਂ ਕੀਤਾ ਜਾਣਾ ਚਾਹੀਦਾ। ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਸ਼ਾਂਤਮਈ, ਸਦਭਾਵਨਾ ਪੂਰਨ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਪੂਰਨ ਤੌਰ ‘ਤੇ ਵਚਨਬੱਧ ਹਾਂ ਜਿਸ ਕਰਕੇ ਸਾਡੇ ਲੋਕਾਂ ਦੇ ਮਨਾਂ ਵਿੱਚ ਰੋਸ ਜ਼ਾਹਰ ਕਰਦੇ ਸਾਰੇ ਮੁੱਖ ਮੁੱਦਿਆਂ ਦੇ ਹੱਲ ਲਈ ਅਮਨ-ਅਮਾਨ ਤੇ ਜਮਹੂਰੀ ਢੰਗ ਨਾਲ ਇਕੱਠਿਆਂ ਹੋ ਕੇ ਕੰਮ ਕਰਨਾ ਚਾਹੀਦਾ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਪੰਜਾਬ ਸਰਕਾਰ ਵੱਲੋਂ ਗੁਰਬਖਸ਼ ਸਿੰਘ ਨੂੰ ਮਰਨ ਵਰਤ ਖਤਮ ਕਰਨ ਦੀ ਅਪੀਲ