ਪ੍ਰਵਾਸੀ ਭਾਰਤੀ ਦਿਵਸ ਸੰਮੇਲਨ 7 ਜਨਵਰੀ ਤੋਂ ਨਵੀਂ ਦਿੱਲੀ ‘ਚ


ਨਵੀਂ ਦਿੱਲੀ, 1 ਜਨਵਰੀ (ਏਜੰਸੀ) : ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਪ੍ਰਵਾਸੀ ਭਾਰਤੀ ਦਿਵਸ ਕਨਵੈਨਸ਼ਨ 7 ਤੋਂ 9 ਜਨਵਰੀ ਤੱਕ ਨਵੀਂ ਦਿੱਲੀ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਇਸ ਦਾ ਮੁੱਖ ਥੀਮ ਪ੍ਰਵਾਸੀ ਭਾਰਤੀਆਂ ਨਾਲ ਪੀੜ੍ਹੀਗਤ ਸਬੰਧ ਹੋਵੇਗਾ ਤੇ 7 ਜਨਵਰੀ ਨੂੰ ਯੁਵਾ ਭਾਰਤੀ ਪ੍ਰਵਾਸੀ ਦਿਵਸ ਮਨਾਇਆ ਜਾਵੇਗਾ। ਇਸ ਨਾਲ ਵਿਦੇਸ਼ਾਂ ਵਿੱਚ ਰਹਿ ਰਹੇ ਯੁਵਾ ਭਾਰਤੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਸਤੇ ਨਵੇਂ ਰਾਹ ਖੁੱਲਣਗੇ। ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 7 ਜਨਵਰੀ ਨੂੰ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਉਦਘਾਟਨ ਕਰਨਗੇ।

8 ਜਨਵਰੀ ਨੂੰ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕਰਨਗੇ। ਸੰਪੰਨ ਸਮਾਗਮ 9 ਜਨਵਰੀ ਨੂੰ ਹੋਵੇਗਾ ਜਿਸ ਵਿੱਚ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਮੁੱਖ ਭਾਸ਼ਣ ਦੇਣਗੇ ਅਤੇ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਪੁਰਸਕਾਰ ਵੰਡਣਗੇ। ਇਸ ਤਿੰਨ ਦਿਨਾਂ ਸੰਮੇਲਨ ਵਿੱਚ ਵਿਦੇਸ਼ਾਂ ਵਿੱਚ ਰਹਿ ਰਹੇ 2ਹਜ਼ਾਰ ਭਾਰਤੀਆਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਪ੍ਰਵਾਸੀ ਭਾਰਤੀ ਦਿਵਸ ਭਾਰਤ ਦੇ ਵਿਕਾਸ ਵਿੱਚ ਪ੍ਰਵਾਸੀ ਭਾਰਤੀਆਂ ਦੇ ਯੋਗਦਾਨ ਨੂੰ ਦਰਸਾਉਣ ਲਈ ਹਰ ਵਰ੍ਹੇ 9 ਜਨਵਰੀ ਨੂੰ ਮਨਾਇਆ ਜਾਂਦਾ ਹੈ। 9 ਜਨਵਰੀ ਦਾ ਦਿਨ ਇਸ ਲਈ ਚੁਣਿਆ ਗਿਆ ਹੈ ਕਿਉਂਕਿ 9 ਜਨਵਰੀ, 1915 ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੱਖਣੀ ਅਫਰੀਕਾ ਤੋਂ ਦੇਸ਼ ਪਰਤੇ ਸਨ। ਜਿਸ ਮਗਰੋਂ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸਵਤੰਤਰ ਸੰਗਰਾਮ ਅੰਦੋਲਨ ਦੀ ਅਗਵਾਈ ਕੀਤੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਪ੍ਰਵਾਸੀ ਭਾਰਤੀ ਦਿਵਸ ਸੰਮੇਲਨ 7 ਜਨਵਰੀ ਤੋਂ ਨਵੀਂ ਦਿੱਲੀ ‘ਚ