ਜਸਵੰਤ ਸਿੰਘ ਵੱਲੋਂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ


ਨਵੀਂ ਦਿੱਲੀ, 23 ਮਈ (ਏਜੰਸੀ) : ਭਾਰਤੀ ਜਨਤਾ ਪਾਰਟੀ ਤੋਂ ਕੱਢੇ ਗਏ ਸੀਨੀਅਰ ਆਗੂ ਜਸਵੰਤ ਸਿੰਘ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ। ਇਨ੍ਹਾਂ ਦੋਨਾਂ ਨੇਤਾਵਾਂ ਦੀ ਲਗਪਗ ਅੱਧੇ ਘੰਟੇ ਤੱਕ ਗੱਲਬਾਤ ਹੋਈ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਬਾਡਮੇਰ ਤੋਂ ਜਸਵੰਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜੀ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ। ਇਸ ਚੋਣ ਵਿਚ ਉਨ੍ਹਾਂ ਨੂੰ ਭਾਜਪਾ ਉਮੀਦਵਾਰ ਕੋਲੋਂ ਲਗਪਗ 87 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੌਰਾਨ ਲਾਲ ਕ੍ਰਿਸ਼ਨ ਅਡਵਾਨੀ ਨਾਲ ਜਸਵੰਤ ਸਿੰਘ ਦੀ ਮੁਲਾਕਾਤ ਦਾ ਕੀ ਮੁੱਦਾ ਸੀ, ਇਹ ਗੱਲ ਫਿਲਹਾਲ ਸਾਫ਼ ਨਹੀਂ ਹੋਈ, ਪਰ ਇਹ ਵੀ ਚਰਚਾ ਹੈ ਕਿ ਜਸਵੰਤ ਸਿੰਘ ਦੇ ਕਦਮ ਫਿਰ ਤੋਂ ਭਾਜਪਾ ਵੱਲ ਵਧ ਰਹੇ ਹਨ ਕਿਉਂਕਿ ਜਸਵੰਤ ਸਿੰਘ ਲੰਬੇ ਸਮੇਂ ਭਾਜਪਾ ਲਈ ਕੰਮ ਕਰਦੇ ਰਹੇ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਜਸਵੰਤ ਸਿੰਘ ਵੱਲੋਂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ