ਲੋਕਪਾਲ ਦੀ ਨਿਯੁਕਤੀ ਲਈ ਸਰਕਾਰ ਕਰ ਰਹੀ ਹੈ ਪਹਿਲ


ਨਵੀਂ ਦਿੱਲੀ, 11 ਅਗਸਤ (ਏਜੰਸੀ) : ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਲੋਕਪਾਲ ਦਾ ਗਠਨ ਸਰਕਾਰ ਦੇ ਅਹਿਮ ਕੰਮਾਂ ’ਚ ਸ਼ਾਮਲ ਹੈ। ਪ੍ਰਧਾਨ ਮੰਤਰੀ ਦਫਤਰ ਨੇ ਪਰਸੋਨਲ, ਲੋਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲੇ ਨੂੰ ਭੇਜੇ ਸੁਨੇਹੇ ’ਚ ਲੋਕਪਾਲ ਦੇ ਗਠਨ, ਲੋਕ ਸ਼ਿਕਾਇਤ ਨਿਵਾਰਣ ਬਿਲ ਪਾਸ ਕਰਨਾ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ’ਚ ਸੋਧ ਨੂੰ ਸਰਕਾਰ ਦੇ ਪ੍ਰਮੁੱਖ ਕਦਮਾਂ ਵਜੋਂ ਅੰਕਿਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਪਾਲ ਦੇ ਚੇਅਰਪਰਸਨ ਅਤੇ ਮੈਂਬਰਾਂ ਨੂੰ ਨਿਯੁਕਤ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ। ਪਰਸੋਨਲ ਅਤੇ ਸਿਖਲਾਈ ਵਿਭਾਗ ਵੱਲੋਂ ਸਰਚ ਕਮੇਟੀ ਲਈ ਨਿਯਮਾਂ ’ਚ ਬਦਲਾਅ ਕੀਤਾ ਜਾ ਰਿਹਾ ਹੈ ਜਿਹੜੀ ਲੋਕਪਾਲ ਦੇ ਚੇਅਰਪਰਸਨ ਅਤੇ ਮੈਂਬਰਾਂ ਦੀ ਨਿਯੁਕਤੀ ਲਈ ਨਾਵਾਂ ਦੀ ਸਿਫਾਰਸ਼ ਕਰੇਗੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਲੋਕਪਾਲ ਦੀ ਨਿਯੁਕਤੀ ਲਈ ਸਰਕਾਰ ਕਰ ਰਹੀ ਹੈ ਪਹਿਲ