1984 ਕਤਲੇਆਮ : ਸਿੱਖਾਂ ਨੇ ਸੰਯੁਕਤ ਰਾਸ਼ਟਰ ਦੇ ਬਾਹਰ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਨਿਊਯਾਰਕ, 8 ਨਵੰਬਰ (ਏਜੰਸੀ) : 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੰਯੁਕਤ ਰਾਸ਼ਟਰ (ਯੂ ਐਨ) ਦੇ ਮੁੱਖ ਦਫਤਰ ਦੇ ਬਾਹਰ ਸਿੱਖ ਭਾਈਚਾਰੇ ਦੇ ਲੋਕਾਂ ਨੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਸੈਂਕੜੇ ਸਿੱਖਾਂ ਨੇ ਨਿਊਯਾਰਕ ਸਥਿਤ ਮੁੱਖ ਦਫਤਰ ਦੇ ਬਾਹਰ ਦੰਗਾ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਜ਼ੋਰਦਾਰ ਆਵਾਜ਼ ਉਠਾਈ। ਦੰਗਾ ਪੀੜਤਾਂ ਨੇ ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਸੇ ਦੌਰਾਨ ਭਾਈਚਾਰੇ ਦੇ ਲੋਕਾਂ ਨੇ ਕਤਲੇਆਮ ਨਾਲ ਜੁੜੇ ਸਬੂਤ ਅਤੇ ਦਸਤਾਵੇਜ਼ ਅਧਿਕਾਰੀਆਂ ਨੂੰ ਸੌਂਪੇ। ਸਿੱਖ ਭਾਈਚਾਰੇ ਦੇ ਲੋਕਾਂ ਨੇ ਮਨੁੱਖੀ ਅਧਿਕਾਰ ਕਮਿਸ਼ਨ ਅਧਿਕਾਰੀ ਸਟੇਨਫਾਨੋ ਸੇਂਸੀ ਨੂੰ ਦੱਸਿਆ ਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਕਾਂਗਰਸ ਨੇਤਾਵਾਂ ਦੀ ਮਿਲੀਭੁਗਤ ਨਾਲ ਇਹ ਕਤਲੇਆਮ ਹੋਇਆ ਸੀ। ਸਿੱਖਾਂ ਦੇ ਇਕ ਮਨੁੱਖੀ ਅਧਿਕਾਰ ਸੰਗਠਨ ਨੇ ਸੇਂਸੀ ਨੂੰ ਨਵੰਬਰ 1984 ਸਿੱਖ ਕਤਲੇਆਮ ਨਾਂ ਦੀ ਰਿਪੋਰਟ ਵੀ ਸੌਂਪੀ। ਸੇਂਸੀ ਇਸ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਬਾਨ ਕੀ ਮੂਨ ਨੂੰ ਸੌਂਪਣਗੇ। ਸਿੱਖਾਂ ਨੂੰ 30 ਸਾਲਾਂ ਵਿਚ ਪਹਿਲੀ ਵਾਰ ਸੰਯੁਕਤ ਰਾਸ਼ਟਰ ਨੇ ਪੀੜਤਾਂ ਨੂੰ ਬਿਆਨ ਅਤੇ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਹੈ। ਸੇਂਸੀ ਨੂੰ ਕਤਲੇਆਮ ਦੌਰਾਨ ਵਾਲ-ਵਾਲ਼ ਬਚੇ ਗੁਰਦੀਪ ਕੌਰ ਅਤੇ ਜਸਬੀਰ ਸਿੰਘ ਨੇ ਆਪਣੇ ਅਨੁਭਵ ਸਾਂਝੇ ਕੀਤੇ ਹਨ। ਇੱਥੇ ਵਰਣਨਯੋਗ ਹੈ ਕਿ 31 ਅਕਤੂਬਰ 1984 ਨੂੰ ਉਸ ਸਮੇਂ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖਾਂ ਦੀ ਨਸਲਕੁਸ਼ੀ ਦਾ ਦੌਰ ਚੱਲਿਆ ਸੀ।

Leave a Reply

Your email address will not be published.