ਸਿਮਰਜੀਤ ਬੈਂਸ ਨੂੰ 28 ਸਮਰਥਕਾਂ ਸਮੇਤ ਮਿਲੀ ਜ਼ਮਾਨਤ

bains-ludhiana

ਲੁਧਿਆਣਾ, 28 ਅਪ੍ਰੈਲ (ਏਜੰਸੀ) : ਆਜ਼ਾਦ ਵਿਧਾਇਕ ਸਿਮਰਜੀਤ ਬੈਂਸ ਨੂੰ ਉਨ੍ਹਾਂ ਦੇ ਭਰਾ ਅਤੇ ਸਮਰਥਕਾਂ ਸਮੇਤ ਸਲਾਖਾਂ ਦੇ ਪਿੱਛੇ ਰੱਖਣ ਦੇ ਸਰਕਾਰੀ ਮਨਸੂਬੇ ਢਿੱਲੇ ਪੈ ਗਏ। ਇਨ੍ਹਾਂ ਸਾਰੇ ਲੋਕਾਂ ਦੀ ਸਾਂਝੀ ਜ਼ਮਾਨਤ ਪਟੀਸ਼ਨ ਮੰਗਲਵਾਰ ਨੂੰ ਮਨਜੂਰ ਕਰ ਲਈ ਗਈ ਹੈ ਅਤੇ ਬਲਵਿੰਦਰ ਬੈਂਸ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਠ ਮਈ ਨੂੰ ਹੋਵੇਗੀ।
ਗੌਰਤਲਬ ਹੈ ਕਿ ਰੇਤ ਮਾਫੀਆ ਦੇ ਖ਼ਿਲਾਫ਼ ਸੱਤਿਆਗ੍ਰਹਿ ਛੇੜਨ ਦੇ ਦੌਰਾਨ ਪੁਲਿਸ ਵਲੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ, ਉਸ ਦੇ ਭਰਾ ਬਲਵਿੰਦਰ ਸਿੰਘ ਬੈਂਸ ਅਤੇ 28 ਸਮਰਥਕਾਂ ਨੂੰ 17 ਅਪ੍ਰੈਲ ਨੂੰ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦ ਕਿ ਬਾਅਦ ਵਿਚ ਇਸੇ ਮਾਮਲੇ ਵਿਚ ਸਾਜਿਸ਼ ਰਚਣ ਦੇ ਦੋਸ਼ ਵਿਚ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਬੈਂਸ ਸਮੇਤ ਸਮਰਥਕਾਂ ਨੇ ਵਧੀਕ ਸੈਸ਼ਨ ਦੀ ਅਦਾਲਤ ਵਿਚ ਸਾਂਝੀ ਜ਼ਮਾਨਤ ਪਟੀਸ਼ਨ ਲਾਈ ਸੀ। ਇਸ ਨੂੰ ਵਧੀਕ ਸੈਸ਼ਨ ਜੱਜ ਗੁਰਨਾਮ ਸਿੰਘ ਦੀ ਅਦਾਲਤ ਨੇ ਮਨਜੂਰ ਕਰ ਲਿਆ ਹੈ। ਇਸੇ ਦੇ ਨਾਲ 120 ਬੀ ਵਿਚ ਨਾਮਜ਼ਦ ਕੀਤੇ ਗਏ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੀ ਵੀ ਅੰਤਰਿਮ ਜ਼ਮਾਲਤ ਕਰ ਲਈ ਹੈ। ਬਲਵਿੰਦਰ ਬੈਂਸ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 8 ਮਈ ਨੂੰ ਹੋਵੇਗੀ। ਜ਼ਮਾਨਤ ਪਟੀਸ਼ਨ ਲਾਉਣ ਵਾਲਿਆਂ ਵਿਚ ਬੈਂਸ ਅਤੇ ਉਸ ਦੇ ਹੋਰ ਸਾਥੀਆਂ ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਪਰਮਿੰਦਰ ਸਿੰਘ, ਸ਼ੇਰ ਸਿੰਘ ਗਰਚਾ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ, ਸਰਬਜੀਤ ਸਿੰਘ, ਪਵਨਦੀਪ ਸਿੰਘ, ਗਗਨਦੀਪ ਸਿੰਘ, ਰਵਿੰਦਰ ਪਾਲ ਸਿੰਘ, ਰਵਿੰਦਰ ਕੁਮਾਰ, ਤਲਵਿੰਦਰ ਸਿੰਘ, ਦਵਿੰਦਰ ਸੇਠ, ਰਣਜੀਤ ਸਿੰਘ ਬਿੱਟੂ, ਜਗਜੀਤ ਸਿੰਘ, ਅਜਮੇਰ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ, ਅੱਬਾਸ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਐਮਸੀ, ਰੰਜਨ ਕੁਮਾਰ, ਨਿਰਮਲ ਸਿੰਘ, ਕ੍ਰਿਸ਼ਨ ਕੁਮਾਰ, ਪ੍ਰਦੀਪ ਕੁਮਾਰ ਅਤੇ ਸਰਬਜੀਤ ਸਿੰਘ ਸ਼ਾਮਲ ਸੀ।

Facebook Comments

POST A COMMENT.

Enable Google Transliteration.(To type in English, press Ctrl+g)