ਮੁਲਾਇਮ ਸਿੰਘ ਯਾਦਵ ਨੇ ਸਮੂਹਿਕ ਜਬਰ ਜਨਾਹ ‘ਤੇ ਦਿੱਤਾ ਵਿਵਾਦਿਤ ਬਿਆਨ


ਨਵੀਂ ਦਿੱਲੀ, 19 ਅਗਸਤ (ਏਜੰਸੀ) : ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੇ ਵਿਵਾਦਿਤ ਬਿਆਨ ਦਿੱਤਾ ਹੈ। ਮੁਲਾਇਮ ਯਾਦਵ ਨੇ ਕਿਹਾ ਹੈ ਕਿ ਇਕ ਮਹਿਲਾ ਨਾਲ ਸਮੂਹਿਕ ਜਬਰ ਨਹੀਂ ਕੀਤਾ ਜਾ ਸਕਦਾ। ਮੁਲਾਇਮ ਨੇ ਇਹ ਗੱਲ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਰਿਕਸ਼ਾ ਚਾਲਕਾਂ ਨੂੰ ਮੁਫਤ ਈ-ਰਿਕਸ਼ਾ ਵੰਡ ਸਮਾਰੋਹ ਦੌਰਾਨ ਕਹੀ। ਉਨ੍ਹਾਂ ਨੇ ਬਦਾਓਂ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੀ.ਬੀ.ਆਈ. ਨੇ ਇਸ ਮਾਮਲੇ ਵਿਚ ਜਾਂਚ ਕੀਤੀ ਤਾਂ ਕੀ ਮਿਲਿਆ ਸਿਰਫ ਝੂਠ। ਸੀ.ਬੀ.ਆਈ. ਦੀ ਜਾਂਚ ਵਿਚ ਸਾਹਮਣੇ ਆਇਆ ਕਿ ਜਬਰ ਜਨਾਹ ਹੋਇਆ ਹੀ ਨਹੀਂ ਸੀ। ਚਚੇਰੇ ਭਰਾ ਨੇ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਹੱਤਿਆ ਕੀਤੀ ਸੀ। ਮੁਲਾਇਮ ਸਿੰਘ ਯਾਦਵ ਦੇ ਇਸ ਬਿਆਨ ਦੀ ਚਾਰੇ ਪਾਸਿਆਂ ਤੋਂ ਕਾਫੀ ਆਲੋਚਨਾ ਹੋ ਰਹੀ ਹੈ। ਸ਼ੋਸ਼ਲ ਮੀਡੀਆ ‘ਤੇ ਵੀ ਮੁਲਾਇਮ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਮੁਲਾਇਮ ਸਿੰਘ ਯਾਦਵ ਨੇ ਸਮੂਹਿਕ ਜਬਰ ਜਨਾਹ ‘ਤੇ ਦਿੱਤਾ ਵਿਵਾਦਿਤ ਬਿਆਨ