ਪਠਾਨਕੋਟ ਹਮਲੇ ਪਿੱਛੇ ਪਾਕਿ ਆਰਮੀ ਜ਼ਿੰਮੇਵਾਰ ਨਹੀਂ : ਮੁਸ਼ੱਰਫ


ਇਸਲਾਮਾਬਾਦ, 19 ਜਨਵਰੀ (ਏਜੰਸੀ) : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਨੇ ਪਠਾਨਕੋਟ ਹਮਲੇ ‘ਚ ਪਾਕਿਸਤਾਨ ਦੀ ਫੌਜ ਅਤੇ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਹੋਣ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ। ਇਕ ਟੀ.ਵੀ. ਚੈਨਲ ਨੂੰ ਦਿੱਤੀ ਇੰਟਰਵਿਊ ‘ਚ ਪਰਵੇਜ਼ ਮੁਸ਼ੱਰਫ ਨੇ ਕਿਹਾ ਕਿ ਸਾਡੀ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਕਾਇਮ ਰੱਖਣ ਦੀ 100 ਫੀਸਦੀ ਕੋਸ਼ਿਸ਼ ਕਰ ਰਹੀ ਹੈ। ਉਥੇ ਹੀ ਮੁਸ਼ੱਰਫ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਪਾਕਿਸਤਾਨ ਨਾਲ ਗੱਲਬਾਤ ਨੂੰ ਲੈ ਕੇ ਗੰਭੀਰ ਨਹੀਂ ਹਨ, ਉਹ ਸਿਰਫ ਦਿਖਾਵਾ ਕਰ ਕਰ ਰਹੇ ਹਨ।ਉਥੇ ਹੀ ਮੁਸ਼ੱਰਫ ਨੇ ਕਿਹਾ ਕਿ ਮਸੂਦ ਅਜ਼ਹਰ ਨੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਨੂੰ ਘੁੰਮਣ ਲਈ ਖੁੱਲ੍ਹਾ ਨਹੀਂ ਛੱਡਣਾ ਚਾਹੀਦਾ। ਦੱਸਣਯੋਗ ਹੈ ਕਿ 2003 ‘ਚ ਮਸੂਦ ਨੇ ਮੁਸ਼ੱਰਫ ਦੀ ਹੱਤਿਆ ਦੀ ਸਾਜ਼ਿਸ਼ ਘੜੀ ਸੀ।ਇਸ ਮਾਮਲੇ ‘ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ ਭਾਰਤੀ ਖੁਫੀਆ ਏਜੰਸੀ ਨੇ ਦੱਸਿਆ ਸੀ ਕਿ ਪਠਾਨਕੋਟ ਹਮਲੇ ਲਈ ਜ਼ਿੰਮੇਵਾਰ ਜੈਸ਼ ਏ ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਪਾਕਿਸਤਾਨ ਨੇ ਕਦੇ ਵੀ ਗ੍ਰਿਫਤਾਰ ਨਹੀਂ ਕੀਤਾ ਸੀ।ਪਹਿਲਾਂ ਪਾਕਿ ਮੀਡੀਆ ‘ਚ ਖ਼ਬਰ ਆਈ ਸੀ ਕਿ ਮਸੂਦ ਅਜ਼ਹਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਬਾਅਦ ‘ਚ ਕਿਹਾ ਗਿਆ ਕਿ ਉਸ ਨੂੰ ਗ੍ਰਿਫਤਾਰ ਕਰ ਕੇ ਰੱਖਿਆ ਨਿਗਰਾਨੀ ‘ਚ ਰੱਖਿਆ ਗਿਆ ਹੈ। ਪਾਕਿਸਤਾਨ ਨੇ ਵੀ ਅਜ਼ਹਰ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਸੀ। ਮੀਡੀਆ ‘ਚ ਗ੍ਰਿਫਤਾਰ ਦੀ ਖ਼ਬਰ ਆਉਣ ਮਗਰੋਂ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲ੍ਹਾ ਦਾ ਇਕ ਬਿਆਨ ਸਾਹਮਣੇ ਆਇਆ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਅਜ਼ਹਰ ਨੂੰ ਗ੍ਰਿਫਤਾਰ ਨਹੀਂ ਕੀਤਾ।ਦੱਸਣਯੋਗ ਹੈ ਕਿ ਪਠਾਨਕੋਟ ਹਮਲੇ ‘ਚ ਦੇਸ਼ ਦੇ ਸੱਤ ਜਵਾਨ ਸ਼ਹੀਦ ਹੋ ਗਏ ਸੀ ਜਦੋਂਕਿ ਛੇ ਅੱਤਵਾਦੀ ਮਾਰੇ ਗਏ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਪਠਾਨਕੋਟ ਹਮਲੇ ਪਿੱਛੇ ਪਾਕਿ ਆਰਮੀ ਜ਼ਿੰਮੇਵਾਰ ਨਹੀਂ : ਮੁਸ਼ੱਰਫ