ਛੱਤੀਸਗੜ੍ਹ ‘ਚ ਨਕਸਲੀਆਂ ਨੇ ਕੀਤਾ ਸੀ.ਆਰ.ਪੀ.ਐੱਫ. ਦੀ ਗੱਡੀ ‘ਤੇ ਹਮਲਾ


ਦੰਤੇਵਾੜਾ, 30 ਮਾਰਚ (ਏਜੰਸੀ) : ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲੇ ਵਿਚ ਨਕਸਲੀਆਂ ਨੇ ਸੀ.ਆਰ.ਪੀ.ਐੱਫ. ਦੀ ਇਕ ਗੱਡੀ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ, ਜਿਸ ਵਿਚ 7 ਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਏ। ਦੰਤੇਵਾੜਾ ਜ਼ਿਲੇ ਦੇ ਪੁਲਿਸ ਸੁਪਰਡੈਂਟ ਨੇ ਇਸ ਹਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਨਕਸਲੀਆਂ ਨੇ ਜ਼ਿਲੇ ਦੇ ਮੈਲਾਵਾੜਾ ਵਿਚ ਸੀ.ਆਰ.ਪੀ.ਐੱਫ. ਦੀ ਬਖਤਰਬੰਦ ਗੱਡੀ ਵਿਚ ਉਸ ਸਮੇਂ ਧਮਾਕਾ ਕਰਕੇ ਉਡਾਇਆ ਜਦੋਂ ਉਹ ਇਲਾਕੇ ਵਿਚ ਗਸ਼ਤ ਕਰ ਰਹੇ ਸੀ। ਹਮਲੇ ਦੌਰਾਨ ਗੱਡੀ ਵਿਚ ਸਵਾਰ ਨੀਮ ਫੌਜੀ ਬਲ ਦੇ ਸਾਰੇ 7 ਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਏ। ਸ਼ਹੀਦ ਹੋਣ ਵਾਲੇ ਸਾਰੇ ਜਵਾਨ ਸੀ.ਆਰ.ਪੀ.ਐੱਫ. ਦੀ 111ਵੀਂ ਬਟਾਲੀਅਨ ਵਿਚ ਤਾਇਨਾਤ ਸਨ। ਘਟਨਾ ਤੋਂ ਬਾਅਦ ਮੌਕੇ ‘ਤੇ ਭਾਰੀ ਸੁਰੱਖਿਆ ਫੋਰਸ ਨੂੰ ਰਵਾਨਾ ਕੀਤਾ ਗਿਆ ਹੈ। ਪੁਲਿਸ ਪੂਰੇ ਇਲਾਕੇ ਵਿਚ ਸਰਚ ਆਪਰੇਸ਼ਨ ਚਲਾਉਣ ਦੀ ਤਿਆਰੀ ਕਰ ਰਹੀ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਛੱਤੀਸਗੜ੍ਹ ‘ਚ ਨਕਸਲੀਆਂ ਨੇ ਕੀਤਾ ਸੀ.ਆਰ.ਪੀ.ਐੱਫ. ਦੀ ਗੱਡੀ ‘ਤੇ ਹਮਲਾ