ਲੁਧਿਆਣਾ ਵਿਚ ਸੰਤ ਢੱਡਰੀਆਂਵਾਲੇ ‘ਤੇ ਗੋਲੀਆਂ ਚੱਲੀਆਂ

Bhai-Ranjit-Singh-Dhadrianwale

ਲੁਧਿਆਣਾ, 17 ਮਈ (ਏਜੰਸੀ) : ਲੁਧਿਆਣਾ ਦੇ ਮੁੱਲਾਂਪੁਰ ਦੇ ਨਜ਼ਦੀਕ ਸੰਤ ਰਣਜੀਤ ਸਿੰਘ ਢੱਡਰੀਆਂਵਾਲਾ ਉੱਤੇ ਮੰਗਲਵਾਰ ਨੂੰ ਕਾਤਲਾਨਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਰੰਜੀਤ ਸਿੰਘ ਢੱਡਰੀਆਂ ਮੰਗਲਵਾਰ ਸ਼ਾਮ ਨੂੰ ਆਪਣੇ ਦੂੱਜੇ ਦੀਵਾਨ ਲਈ ਜਾ ਰਹੇ ਸਨ ਕਿ ਸ਼ਿਵਾਲਿਕ ਪਟਰੋਲ ਪੰਪ ਦੇ ਕੋਲ ਹਮਲਾਵਰਾਂ ਨੇ ਉਨ੍ਹਾਂ ਦੇ ਕਾਫਿਲੇ ਉੱਤੇ ਹਮਲਾ ਕਰ ਦਿੱਤਾ ਅਤੇ ਅੰਨ•ੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਨ੍ਹਾਂ ਦੇ ਨਾਲ ਬੈਠੇ ਸੰਤ ਭੂਪਿੰਦਰ ਸਿੰਘ ਢੱਕੀ (ਹਾਸੀਕਲਾਂ ਵਾਲੇ) ਨੂੰ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ। ਉਨ੍ਹਾਂਨੂੰ ਡੀਏਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇੱਥੇ ਸੁਰੱਖਿਆ ਲਈ ਭਾਰੀ ਪੁਲਸ ਬਲ ਤੈਨਾਤ ਕੀਤਾ ਗਿਆ ਹੈ । ਸੂਤਰਾਂ ਨੇ ਦੱਸਿਆ ਕਿ ਇਸ ਗੋਲੀਬਾਰੀ ਵਿਚ ਉਨ੍ਹਾਂ ਦਾ ਇਕ ਸ਼ਰਧਾਲੂ ਗੋਲੀ ਲੱਗਣ ਨਾਲ ਗੰਭੀਰ ਰੂਫ ਵਿਚ ਜ਼ਖਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਉੱਧਰ ਢੱਡਰੀਆਂਵਾਲਾਂ ਇਸ ਘਟਨਾ ਵਿਚ ਵਾਲ-ਵਾਲ਼ ਬਚ ਗਏ। ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰਾਂ ਨੇ ਢੱਡਰੀਆਂਵਾਲਾ ਦੀ ਗੱਡੀ ਉੱਤੇ ਘੱਟੋ-ਘੱਟ 15 ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਛੇਤੀ ਹੀ ਪਤਾ ਲਾਇਆ ਜਾਵੇਗਾ ਕਿ ਇਸ ਘਟਨਾ ਪਿੱਛੇ ਕੌਣ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਦੋਸ਼ੀਆਂ ਨੂੰ ਸਿਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ।

Facebook Comments

POST A COMMENT.

Enable Google Transliteration.(To type in English, press Ctrl+g)