ਲੁਧਿਆਣਾ ‘ਚ ਬੇਅਦਬੀ ਮਾਮਲੇ ਵਿਚ ਦੋਸ਼ੀ ਔਰਤ ਦੀ ਗੋਲੀ ਮਾਰ ਕੇ ਹੱਤਿਆ


ਲੁਧਿਆਣਾ, 26 ਜੁਲਾਈ (ਏਜੰਸੀ) : ਲੁਧਿਆਣਾ ਵਿਚ ਮੰਗਲਵਾਰ ਸਵੇਰੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਨਜ਼ਦੀਕ ਇਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਔਰਤ ਦੀ ਪਛਾਣ ਬਲਵਿੰਦਰ ਕੌਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਸ ਔਰਤ ਨੂੰ ਪਿਛਲੇ ਸਾਲ ਪਿੰਡ ਘਵੱਦੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਕੁਝ ਦਿਨ ਪਹਿਲਾਂ ਹੀ ਔਰਤ ਜ਼ਮਾਨਤ ਉੱਤੇ ਰਿਹਾਅ ਹੋਈ ਸੀ। ਮੰਗਲਵਾਰ ਸਵੇਰੇ ਅੱਠ ਵਜੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਔਰਤ ਆਪਣੇ 28 ਸਾਲਾ ਬੇਟੇ ਨਾਲ ਗੁਰੂਘਰ ਆਲਮਗੀਰ ਸਾਹਿਬ ਵਿਖੇ ਆਈ ਸੀ। ਇੱਥੇ ਕੁਝ ਲੋਕਾਂ ਨੇ ਉਸ ਨੂੰ ਫੋਨ ਕਰਕੇ ਬੁਲਾਇਆ ਸੀ ਅਤੇ ਕਿਹਾ ਸੀ ਕਿ ਅਸੀਂ ਤੁਹਾਡੀ ਬੇਅਦਬੀ ਦੇ ਮਾਮਲੇ ਵਿਚ ਮਦਦ ਕਰਨਾ ਚਾਹੁੰਦੇ ਹਾਂ। ਅਸਲ ਵਿਚ ਔਰਤ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਹੈ। ਇਸ ਲਾਲਚ ਵਿਚ ਉਹ ਇਨ੍ਹਾਂ ਅਣਪਛਾਤੇ ਲੋਕਾਂ ਨਾਲ ਮਿਲਣ ਲਈ ਤਿਆਰ ਹੋ ਗਈ। ਮੰਗਲਵਾਰ ਸਵੇਰੇ ਜਿਉਂ ਹੀ ਉਹ ਉੱਥੇ ਪਹੁੰਚੀ ਤਾਂ ਉਸ ਸਮੇਂ ਮੋਟਰਸਾਈਕਲ ਉੱਤੇ ਸਵਾਰ ਦੋ ਲੋਕਾਂ ਨੇ ਪਹਿਲਾਂ ਤਾਂ ਔਰਤ ਨਾਲ ਗੱਲਬਾਤ ਕੀਤੀ ਅਤੇ ਫਿਰ ਇਕ ਨੇ ਉਸ ਨੂੰ ਦੋ ਗੋਲੀਆਂ ਮਾਰ ਕੇ ਮਾਰ ਦਿੱਤਾ। ਗੋਲੀਬਾਰੀ ਤੋਂ ਬਾਅਦ ਮ੍ਰਿਤਕ ਔਰਤ ਦੇ ਬੇਟੇ ਰਣਜੋਤ ਸਿੰਘ ਨੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਫਰਾਰ ਹੋ ਗਏ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਲੁਧਿਆਣਾ ‘ਚ ਬੇਅਦਬੀ ਮਾਮਲੇ ਵਿਚ ਦੋਸ਼ੀ ਔਰਤ ਦੀ ਗੋਲੀ ਮਾਰ ਕੇ ਹੱਤਿਆ