ਕਸ਼ਮੀਰ ਮੁੱਦੇ ‘ਤੇ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ ਪਾਕਿ

Abdul-Basit

ਨਵੀਂ ਦਿੱਲੀ, 27 ਅਗਸਤ (ਏਜੰਸੀ) : ਕਸ਼ਮੀਰ ਮੁੱਦੇ ਤੇ ਪਿਛਲੇ ਕਰੀਬ 50 ਦਿਨਾਂ ਤੋਂ ਨਾਪਾਕ ਬਿਆਨ ਦੇਣ ਅਤੇ ਅੰਤਰਰਾਸ਼ਟਰੀ ਪੱਧਰ ਤੇ ਇਸ ਮੁੱਦੇ ਤੇ ਮੂੰਹ ਦੀ ਖਾਣ ਤੋਂ ਬਾਅਦ ਪਾਕਿਸਤਾਨ ਸੰਭਲਨ ਲਈ ਤਿਆਰ ਨਹੀਂ ਹੈ। ਪਾਕਿਸਤਾਨੀ ਹਾਈ ਕਮਿਸ਼ਨਰ ਅਬਦੁਲ ਬਾਸਿਤ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਤੇ ਪਾਕਿਸਤਾਨ ਗੱਲਬਾਤ ਕਰਨਾ ਚਾਹੁੰਦਾ ਹੈ। ਹਾਲਾਂਕਿ, ਭਾਰਤ ਨੇ ਸਾਫ਼ ਕਰ ਦਿੱਤਾ ਹੈ ਕਿ ਪਾਕਿਸਤਾਨ ਤੋਂ ਹੁਣ ਕਸ਼ਮੀਰ ਵਿੱਚ ਘੁਸਪੈਠ, ਸਰਹਦ ਪਾਰ ਅੱਤਵਾਦ ਅਤੇ ਪਾਕਿ ਦੇ ਹਿੱਸੇ ਵਾਲੇ ਕਸ਼ਮੀਰ ਜਿਹੇ ਮੁੱਦਿਆਂ ਤੇ ਗੱਲਬਾਤ ਕੀਤੀ ਜਾਵੇਗੀ। ਬਾਸਿਤ ਨੇ ਦਾਅਵਾ ਕੀਤਾ ਹੈ ਕਿ ਅਸੀਂ ਕਸ਼ਮੀਰ ਮੁੱਦੇ ਉੱਤੇ ਕਈ ਵਾਰ ਗੱਲ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਹੈ। ਪਰ ਇਹ ਗੱਲਬਾਤ ਸਫਲ ਨਾ ਹੋ ਸਕੀ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਤੋਂ ਦਾਊਦ ਦੇ ਪਾਕਿਸਤਾਨ ਵਾਲੇ ਘਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਗੱਲ ਪੁਰਾਣੀ ਹੋ ਚੁੱਕੀ ਹੈ। ਗੌਰਤਲਬ ਹੈ ਕਿ ਕਸ਼ਮੀਰ ਦੇ ਮਸਲੇ ਪਾਕਿਸਤਾਨ ਦੀ ਭੂਮਿਕਾ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਹੁਣ ਉਹ ਖੁੱਲ ਕੇ ਅੱਤਵਾਦ ਦਾ ਸਮਰਥਨ ਕਰ ਰਿਹਾ ਹੈ। ਲਗਭਗ 50 ਦਿਨ ਪਹਿਲਾਂ ਅੱਤਵਾਦੀ ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ਬਾਅਦ ਪਾਕਿਸਤਾਨ ਖੁੱਲ ਕੇ ਅੱਤਵਾਦ ਦੇ ਸਮਰਥਨ ਵਿੱਚ ਆ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਧਿਕਾਰਤ ਬਿਆਨ ਵਿੱਚ ਇਸ ਤੇ ਦੁੱਖ ਜਤਾਇਆ ਸੀ। ਇਸ ਤੋਂ ਬਾਅਦ ਅੱਤਵਾਦੀ ਦੇ ਮਾਰੇ ਜਾਣ ਤੇ ਕਾਲਾ ਦਿਹਾੜਾ ਵੀ ਘੋਸ਼ਿਤ ਕੀਤਾ ਗਿਆ ਸੀ। ਪਾਕਿਸਤਾਨ ਦੀਆਂ ਸੜਕਾਂ ਤੇ ਅੱਤਵਾਦੀ ਦੇ ਸਮਰਥਨ ਵਿੱਚ ਭਾਰਤ ਵਿਰੋਧੀ ਨਾਅਰੇ ਲੱਗੇ ਸਨ।

Facebook Comments

POST A COMMENT.

Enable Google Transliteration.(To type in English, press Ctrl+g)