ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ


ਚੰਡੀਗੜ੍ਹ, 23 ਅਗਸਤ (ਏਜੰਸੀ) : ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਨਿਯੁਕਤੀ ਰੱਦ ਹੋਣ ਮਗਰੋਂ ਹਰਿਆਣਾ ਵੀ ਕੇਂਦਰ ਦੇ ਦਰਬਾਰ ਪੁੱਜ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਰੋਸ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦਾ ਵੀ ਚੰਡੀਗੜ੍ਹ ‘ਤੇ ਪੰਜਾਬ ਜਿੰਨਾ ਹੀ ਹੱਕ ਹੈ। ਦਰਅਸਲ, ਚੰਡੀਗੜ੍ਹ ਨੂੰ ਵੱਖ ਪ੍ਰਸ਼ਾਸਕ ਦੇਣ ਦੀ ਗੱਲ ਕੀ ਹੋਈ ਕਿ ਪੰਜਾਬ ਵਿੱਚ ਖਲਬਲੀ ਮੱਚ ਗਈ। ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਤੇ ਮੋਦੀ ਸਕਰਾਰ ਨੂੰ ਝੁਕਣਾ ਪਿਆ। ਇਸ ਤੋਂ ਬਾਅਦ ਪੰਜਾਬ ਦੇ ਨਵੇਂ ਬਣੇ ਰਾਜਪਾਲ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕਾਰਜ ਭਾਰ ਵੀ ਦਿੱਤਾ ਗਿਆ ਪਰ ਪੰਜਾਬ ਦੇ ਪੱਖ ਵਿੱਚ ਫੈਸਲਾ ਆਉਂਦਿਆਂ ਹੀ ਹਰਿਆਣਾ ਵਿੱਚ ਹਲਚਲ ਸ਼ੁਰੂ ਹੋ ਗਈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਵੇਲੇ ਹਰਿਆਣਾ ਦੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਚੰਡੀਗੜ੍ਹ ‘ਤੇ ਹਰਿਆਣਾ ਦਾ ਵੀ ਓਨਾ ਹੀ ਹੱਕ ਹੈ, ਜਿੰਨਾ ਪੰਜਾਬ ਦਾ ਹੈ। ਇਸ ਲਈ ਦੋਵੇਂ ਰਾਜਪਾਲਾਂ ਕੋਲ ਰੋਟੇਸ਼ਨਵਾਈਜ਼ ਕਾਰਜਭਾਰ ਹੋਣਾ ਚਾਹੀਦਾ ਹੈ। ਉੱਧਰ, ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੀ ਹੱਕ ਹੈ ਤੇ ਰਹੇਗਾ ਵੀ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਖੱਟਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਇਤਿਹਾਸ ਨੂੰ ਦੇਖਣ। ਫਿਰ ਪਤਾ ਲੱਗੇਗਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਜਾਂ ਹਰਿਆਣਾ ਦਾ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ