ਨਰਿੰਦਰ ਮੋਦੀ ਕਸ਼ਮੀਰ ਦੇ ਹਲਾਤਾਂ ਨੂੰ ਲੈ ਕੇ ਚਿੰਤਤ

ਨਵੀਂ ਦਿੱਲੀ, 22 ਅਗਸਤ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਸ਼ਮੀਰ ਵਿਚ ਜਾਰੀ ਹਿੰਸਾ ਨੂੰ ਲੈ ਕੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਸੰਵਿਧਾਨ ਦੇ ਘੇਰੇ ਵਿਚ ਰਹਿ ਕੇ ਗੱਲਬਾਤ ਦੀ ਲੋੜ ਹੈ। ਸੂਤਰਾਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀ ਵਿਰੋਧੀ ਧਿਰ ਦੇ ਨੇਤਾਵਾਂ ਦੇ ਵਫਦ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਵਿਚ ਜਿਨ੍ਹਾਂ ਲੋਕਾਂ ਦੀ ਜਾਨ ਚਲੀ ਗਈ ਹੈ, ਉਹ ਸਾਡਾ ਹੀ ਹਿੱਸਾ ਸਨ। ਮੋਦੀ ਨੇ ਕਾ ਕਿ ਭਾਵੇਂ ਉਹ ਨੌਜਵਾਨ ਹੋਵੇ, ਸੁਰੱਖਿਆ ਦਸਤਿਆਂ ਦੇ ਜਵਾਨ ਹੋਣ ਜਾਂ ਫਿਰ ਪੁਲਿਸ ਦੇ ਅਧਿਕਾਰੀ, ਕਿਸੇ ਦੀ ਵੀ ਮੌਤ ਚਿੰਤਾ ਦਾ ਵਿਸ਼ਾ ਹੈ। ਮੋਦੀ ਨੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੰਮੂ-ਕਸ਼ਮੀਰ ਰਾਜ ਨਾਲ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਲੋਕਾਂ ਵਿਚਾਲੇ ਜਾ ਕੇ ਇਹ ਸੰਦੇਸ਼ ਦੇਣਾ ਚਾਹੀਦਾ ਹੈ। ਸੂਬੇ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ ਵਿਚ ਪਹੁੰਚੇ ਵਫਦ ਨਾਲ ਮੁਲਾਕਾਤ ਦੌਰਾਨ ਮੋਦੀ ਨੇ ਰਾਜ ਦੀ ਮੌਜੂਦਾ ਸਥਿਤੀ ਉੱਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਵਾਦੀ ਵਿਚ ਸਥਿਤੀ ਆਮ ਹੋਣ ਦੀ ਅਪੀਲ ਕੀਤੀ ਹੈ। ਮੋਦੀ ਨੇ ਇਸ ਮੀਟਿੰਗ ਦੌਰਾਨ ਕਿਹਾ ਕਿ ਸੰਵਿਧਾਨ ਦੇ ਘੇਰੇ ਵਿਚ ਸਾਨੂੰ ਸਥਾਈ ਹੱਲ ਤਲਾਸ਼ਣ ਦੀ ਲੋੜ ਹੈ। ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਜੰਮੂ-ਕਸ਼ਮੀਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਰਾਜ ਦੇ ਵਿਕਾਸ ਪ੍ਰਤੀ ਆਪਣੇ ਸੰਕਲਪ ਨੂੰ ਵੀ ਦੁਹਰਾਇਆ ਹੈ।

ਉੱਧਰ ਸੁਪਰੀਮ ਕੋਰਟ ਨੇ ਹਿਜ਼ਬੁਲ ਮੁਜ਼ਾਹੀਦੀਨ ਦੇ ਅੱਤਵਾਦੀ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਕਸ਼ਮੀਰ ਵਾਦੀ ‘ਞਵਿਚ ਪਾਏ ਜਾ ਰਹੇ ਹਾਲਾਤ ਲਈ ਸਿਆਸੀ ਹੱਲ ਦਾ ਸੁਝਾਅ ਦਿੱਤਾ ਹੈ। ਮੁੱਖ ਜੱਜ ਟੀ.ਐੈੱਸ.ਠਾਕੁਰ, ਮਾਣਯੋਗ ਜੱਜ ਏ.ਐੱਮ.ਖਾਨਵਿਲਕਰ ਅਤੇ ਡੀ.ਵਾਈ.ਚੰਦਰਚੂੜ ‘ਤੇ ਆਧਾਰਿਤ ਇਕ ਬੈਂਚ ਨੇ ਜੰਮੂ-ਕਸ਼ਮੀਰ ਕੌਮੀ ਪੈਂਥਰਜ਼ ਪਾਰਟੀ ਦੀ ਇਕ ਰਿਟ ਪਟੀਸ਼ਨ ‘ਤੇ ਸੋਮਵਾਰ ਸੁਣਵਾਈ ਦੌਰਾਨ ਕਿਹਾ ਕਿ ਇਸ ਸਮੱਸਿਆ ਦਾ ਸਿਆਸੀ ਹੱਲ ਲੱਭਿਆ ਜਾਣਾ ਚਾਹੀਦਾ ਹੈ, ਕਿਉਂਕਿ ਅਦਾਲਤਾਂ ਦੇ ਦਖਲ ਨਾਲ ਅਜਿਹੇ ਮਸਲੇ ਪੱਕੇ ਤੌਰ ‘ਤੇ ਹੱਲ ਨਹੀਂ ਹੋ ਸਕਦੇ।

Leave a Reply

Your email address will not be published.