ਚੌਥੇ ਫਰੰਟ ਨਾਲ ਮਿਲ ਕੇ ਨਵੀਂ ਸਿਆਸੀ ਪਾਰਟੀ ਬਣਾਵਾਂਗੇ : ਛੋਟੇਪੁਰ


ਫਰੀਦਕੋਟ, 16 ਸਤੰਬਰ (ਏਜੰਸੀ) : ਆਮ ਆਦਮੀ ਪਾਰਟੀ (ਆਪ) ‘ਚੋਂ ਕਨਵੀਨਰ ਦੇ ਅਹੁਦੇ ਤੋਂ ਹਟਾਏ ਗਏ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਕਿਹਾ ਹੈ ਕਿ ਉਹ ਚੌਥੇ ਫਰੰਟ ਨਾਲ ਮਿਲ ਕੇ ਨਵੀਂ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ ਅਤੇ ਜਲਦ ਹੀ ਇਸ ਪਾਰਟੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਪਰਿਵਰਤਨ ਯਾਤਰਾ’ ਅੱਜ ਇੱਥੇ ਸਮਾਪਤ ਹੋ ਗਈ। ਛੇ ਸਤੰਬਰ ਤੋਂ ਸ਼ੁਰੂ ਹੋਈ ਇਸ ਯਾਤਰਾ ਦੌਰਾਨ ਛੋਟੇਪੁਰ ਨੇ 13 ਲੋਕ ਸਭਾ ਹਲਕਿਆਂ ਦਾ ਦੌਰਾ ਕਰਕੇ ਆਪਣੇ ਸਮਰਥਕਾਂ ਦੇ ਵਿਚਾਰ ਸੁਣੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਪਰਿਵਰਤਨ ਯਾਤਰਾ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਸਿੱਧੂ ਅਤੇ ਸਾਂਸਦ ਧਰਮਵੀਰ ਗਾਂਧੀ ਦੀ ਸ਼ਲਾਘਾ ਕਰਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪ੍ਰਗਟ ਸਿੰਘ ਅਤੇ ਹਰਿੰਦਰ ਸਿੰਘ ਖਾਲਸਾ ਨਾਲ ਵੀ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ। ਛੋਟੇਪੁਰ ਨੇ ਕਿਹਾ ਕਿ ਉਹਨਾ ਦਾ ਸਿਆਸੀ ਕਤਲ ਕਰਨ ਦਾ ਯਤਨ ਕੀਤਾ ਗਿਆ ਸੀ, ਪ੍ਰੰਤੂ ਲੋਕਾਂ ਨੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਹੈ। ਛੋਟੇਪੁਰ ਦੇ ਅੱਜ ਦੇ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਦੂਰੀ ਬਣਾਈ ਰੱਖੀ। ਛੋਟੇਪੁਰ ਦੇ ਖਾਸ ਮੰਨੇ ਜਾਂਦੇ ਆਗੂ ਵੀ ਇਸ ਰੈਲੀ ਵਿੱਚ ਨਹੀਂ ਗਏ ਜਦੋਂ ਕਿ ਕੁਝ ਕਾਂਗਰਸੀ ਅਤੇ ਅਕਾਲੀ ਵਰਕਰ ਇਸ ਰੈਲੀ ਵਿੱਚ ਦੇਖਣ ਨੂੰ ਮਿਲੇ। ਪੁਲਿਸ ਪ੍ਰਸ਼ਾਸਨ ਨੇ ਛੋਟੇਪੁਰ ਦੀ ਰੈਲੀ ਨੂੰ ਕਾਫ਼ੀ ਅਹਿਮੀਅਤ ਦਿੱਤੀ, ਜਦੋਂ ਕਿ ਇਸ ਰੈਲੀ ਨੂੰ ਲੋਕਾਂ ਦਾ ਹੁੰਗਾਰਾ ਨਾਮਾਤਰ ਰਿਹਾ। ਇਸ ਰੈਲੀ ਵਿੱਚ ਡਾ.ਜੀਵਨ ਜੋਤ ਕੌਰ, ਹਰਦੀਪ ਕਿੰਗਰਾ, ਯਾਦਵਿੰਦਰ ਸਿੰਘ ਅਤੇ ਸਵੈਭਿਮਾਨ ਪਾਰਟੀ ਦੇ ਸੂਬਾਈ ਆਗੂ ਜਗਦੀਸ਼ ਰਾਏ ਸ਼ਰਮਾ ਵੀ ਹਾਜਰ ਸਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਚੌਥੇ ਫਰੰਟ ਨਾਲ ਮਿਲ ਕੇ ਨਵੀਂ ਸਿਆਸੀ ਪਾਰਟੀ ਬਣਾਵਾਂਗੇ : ਛੋਟੇਪੁਰ