ਭਾਰਤ ਨੇ ਪਾਕਿ ਨੂੰ ਦਿੱਤੇ ਸਿੰਧੂ ਜਲ ਸਮਝੌਤਾ ਤੋੜਨ ਦੇ ਸੰਕੇਤ

uri-terror-attack-modi-chairs-high-level-meet

ਨਵੀਂ ਦਿੱਲੀ, 22 ਸਤੰਬਰ (ਏਜੰਸੀ) : ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੰਧੂ ਜਲ ਸਮਝੌਤਾ ਤੋੜਨ ਦੇ ਸੰਕੇਤ ਦਿੱਤੇ ਹਨ। ਦਿੱਲੀ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸੇ ਵੀ ਸਮਝੌਤੇ ਲਈ ਦੋ ਦੇਸ਼ਾਂ ਵਿਚ ਆਪਸੀ ਭਰੋਸਾ ਅਤੇ ਸਹਿਯੋਗ ਬੇਹੱਦ ਜ਼ਰੂਰੀ ਹੈ, ਇਹ ਇਕਤਰਫਾ ਨਹੀਂ ਹੋ ਸਕਦਾ ਹੈ। ਉੜੀ ਹਮਲੇ ਤੋਂ ਬਾਅਦ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਸਵਰੂਪ ਨੇ ਕਿਹਾ ਕਿ ਸਾਡਾ ਕੰਮ ਖੁਦ ਬੋਲਦਾ ਹੈ ਅਤੇ ਉਸ ਦੇ ਨਤੀਜੇ ਹੁਣੇ ਮਿਲਣੇ ਸ਼ੁਰੂ ਹੋ ਗਏ ਹਨ। ਸੰਯੁਕਤ ਰਾਸ਼ਟਰ ਮਹਾਂਸਭਾ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੇ ਭਾਸ਼ਣ ਨੂੰ ਲੈ ਕੇ ਵਿਕਾਸ ਸਵਰੂਪ ਨੇ ਪਾਕਿਸਤਾਨ ਨੂੰ ਜੰਮ ਕੇ ਝਾੜ ਪਾਈ। ਸਵਰੂਪ ਨੇ ਕਿਹਾ ਕਿ ਬਰਤਾਨੀਆ, ਫਰਾਂਸ, ਸਾਊਦੀ ਅਰਬ ਸਮੇਤ ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਨੇ ਉੜੀ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਹੁਣ ਇਹ ਪੂਰੀ ਤਰ੍ਹਾਂ ਨਾਲ ਪਾਕਿਸਤਾਨ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਦੇਸ਼ ਵਿਚ ਵਧ ਫੁੱਲ ਰਹੇ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਕਰੇ।

Facebook Comments

POST A COMMENT.

Enable Google Transliteration.(To type in English, press Ctrl+g)