ਹਰਜੀਤ ਸਿੰਘ ਸੱਜਣ ਨੇ ਚੰਡੀਗੜ੍ਹ ਵਿਖੇ ਕੈਨੇਡਾ ਕੌਂਸਲੇਟ ਦਫ਼ਤਰ ਦਾ ਕੀਤਾ ਉਦਘਾਟਨ

ਚੰਡੀਗੜ੍ਹ, 21 ਅਪ੍ਰੈਲ (ਏਜੰਸੀ) : ਕੈਨੇਡਾ ਦੇ ਪੰਜਾਬੀ ਮੂਲ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਆਪਣੀ ਭਾਰਤ ਫੇਰੀ ਦੌਰਾਨ ਅੱਜ ਚੰਡੀਗੜ੍ਹ ਪੁੱਜੇ। ਜਿੱਥੇ ਉਨ੍ਹਾਂ ਨੇ ਐਲਾਂਟੇ ਮਾਲ ਵਿੱਚ ਕੈਨੇਡਾ ਸਰਕਾਰ ਵੱਲੋਂ ਪੰਜਾਬੀਆਂ ਦੀ ਸਹੂਲਤ ਲਈ ਖੋਲ੍ਹੇ ਗਏ ਕੌਂਸਲੇਟ ਦਫ਼ਤਰ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਆਪਣੇ ਕਾਫਲੇ ਦੇ ਨਾਲ ਏਅਰਪੋਰਟ ਲਈ ਰਵਾਨਾ ਹੋ ਗਏ। ਜਿੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ।

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੈਨੇਡਾ ਨਾਲ ਆਪਸੀ ਸਬੰਧ ਮਜ਼ਬੂਤ ਕਰਨਾ ਚਾਹੁੰਦਾ ਹੈ। ਇਸ ਤਹਿਤ ਇਹ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਗਵਾਨੀ ਅਤੇ ਐਵੀਏਸ਼ਨ ਵਿੱਚ ਹਰਿਆਣਾ ਸੰਭਾਵਨਾ ਦੀ ਭਾਲ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਕਿਸੇ ਵੀ ਮੰਤਰੀ ਜਾਂ ਫਿਰ ਕਿਸੇ ਹੋਰ ਅਧਿਕਾਰੀ ਨੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ। ਪੰਜਾਬ ਸਰਕਾਰ ਵੱਲੋਂ ਅਣਗੌਲੇ ਕੈਨੇਡੀਅਨ ਰੱਖਿਆ ਮੰਤਰੀ ਸੱਜਣ ਨੂੰ ਗੁਆਂਢੀ ਸੂਬੇ ਹਰਿਆਣਾ ਨੇ ਹੱਥਾਂ ਉੱਤੇ ਚੁੱਕ ਲਿਆ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਜਣ ਦੇ ਖਾਲਿਸਤਾਨੀ ਸਮਰਥਕ ਹੋਣ ਸਬੰਧੀ ਦਿੱਤੇ ਗਏ ਬਿਆਨ ਦੇ ਜਵਾਬ ਵਿਚ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਉਹ ਕੁਝ ਨਹੀਂ ਜਾਣਦੇ।

Leave a Reply

Your email address will not be published. Required fields are marked *

Enable Google Transliteration.(To type in English, press Ctrl+g)