ਕਾਂਗਰਸ ਨੇ ਹਿਮਾਚਲ ਨੂੰ ਬਦਨਾਮ ਕੀਤਾ : ਅਮਿਤ ਸ਼ਾਹ

amit-shah

ਊਨਾ, 22 ਸਤੰਬਰ (ਏਜੰਸੀ) : ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਾਂਗੜਾ ਵਿੱਚ ‘ਨੌਜਵਾਨ ਲਲਕਾਰ ਰੈਲੀ’ ਨੂੰ ਸੰਬੋਧਨ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਕਰੜੇ ਹੱਥੀਂ ਲਿਆ। ਭਾਜਪਾ ਪ੍ਰਧਾਨ ਨੇ ਦੋਸ਼ ਲਾਇਆ ਕਿ ਆਜ਼ਾਦੀ ਮਗਰੋਂ ਕਾਂਗਰਸ ਸਰਕਾਰ ਨੇ ਸੂਬੇ ਦੀ ਜੋ ਬਦਨਾਮੀ ਕਰਾਈ ਹੈ, ਉਹ ਸ਼ਾਇਦ ਹੀ ਕਿਸੇ ਦੀ ਹੋਈ ਹੋਵੇ। ਉਨ੍ਹਾਂ ਟਿੱਪਣੀ ਕੀਤੀ ਕਿ ਵੀਰਭੱਦਰ ਸਿੰਘ ਭ੍ਰਿਸ਼ਟਾਚਾਰ ਵਾਲੇ ਮੁੱਖ ਮੰਤਰੀ ਵਜੋਂ ਜਾਣੇ ਜਾਣ ਲੱਗੇ ਹਨ।

ਅਮਿਤ ਸ਼ਾਹ ਨੇ ਮੰਚ ਸੰਭਾਲਦੇ ਹੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਪ੍ਰਮਾਣਿਕ ਰਾਜਨੀਤੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸ੍ਰੀ ਧੂਮਲ ਦੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਅਮਿਤ ਸ਼ਾਹ ਨੇ ਕਿਹਾ ਕਿ ਵੀਰਭੱਦਰ ਸਿੰਘ, ਮੋਦੀ ਸਰਕਾਰ ਤੋਂ ਹਿਸਾਬ ਮੰਗ ਰਹੇ ਸਨ ਤੇ ਅੱਜ ਉਹ (ਅਮਿਤ ਸ਼ਾਹ) ਹਿਸਾਬ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਲਈ 106 ਯੋਜਨਾਵਾਂ ਲਿਆਂਦੀਆਂ ਹਨ।

ਸ੍ਰੀ ਸ਼ਾਹ ਨੇ ਕਾਂਗਰਸ ਸਰਕਾਰ ’ਤੇ ਦੋਸ਼ ਲਾਇਆ ਕਿ ਹਿਮਾਚਲ ਵਿੱਚ ਮੋਦੀ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਨਹੀਂ ਪਹੁੰਚਣ ਦਿੱਤਾ ਜਾ ਰਿਹਾ। ਉਨ੍ਹਾਂ ਨੌਜਵਾਨਾਂ ਨੂੰ ਹਿਮਾਚਲ ਦੀ ਕਾਂਗਰਸ ਸਰਕਾਰ ਨੂੰ ਲਾਂਂਭੇ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਹੀ ਵਿਕਾਸ ਹੋਵੇਗਾ। ਇਸ ਮੌਕੇ ਰੈਲੀ ਵਿੱਚ ਆਏ ਲੋਕਾਂ ਨੂੰ ‘ਹਿਸਾਬ ਮੰਗੇ ਹਿਮਾਚਲ’ ਮੁਹਿੰਮ ਨਾਲ ਜੁੜਨ ਲਈ 7574068068 ਨੰਬਰ ’ਤੇ ਮਿਸਡ ਕਾਲ ਕਰਵਾਈ ਗਈ।

Facebook Comments

POST A COMMENT.

Enable Google Transliteration.(To type in English, press Ctrl+g)