ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ’ਚ ਕਾਂਗਰਸ ਨੇ ਹਾਸਲ ਕੀਤੀ ਵੱਡੀ ਜਿੱਤ


ਗੁਰਦਾਸਪੁਰ, 15 ਅਕਤੂਬਰ (ਏਜੰਸੀ) : ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਗੁਰਦਾਸਪੁਰ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਦਰਜ ਕੀਤੀ ਹੈ। ਦੀਵਾਲੀ ਤੋਂ ਪਹਿਲਾਂ ਗੁਰਦਾਸਪੁਰ ਦੀ ਜਨਤਾ ਦਾ ਇਹ ਕਾਂਗਰਸ ਪਾਰਟੀ ਨੂੰ ਵੱਡਾ ਤੋਹਫਾ ਹੈ। ਸੁਨੀਲ ਜਾਖੜ 1,93,219 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਕਾਂਗਰਸ ਪਾਰਟੀ ਨੂੰ ਇਥੇ 4,99,752 ਵੋਟਾਂ ਹਾਸਿਲ ਹੋਇਆ। ਇਸ ਜਿੱਤ ਨਾਲ ਕਾਂਗਰਸ ਪਾਰਟੀ ਵਿਚ ਖੁਸ਼ੀ ਦੀ ਲਹਿਰ ਹੈ। ਜਦੋਂ ਕਿ ਅਕਾਲੀ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।

ਗੁਰਦਾਸਪੁਰ ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੂੰ 3,06,533 ਅਤੇ ਆਮ ਆਦਮੀ ਪਾਰਟੀ ਦੇ ਮੇਜਰ ਸੁਰੇਸ਼ ਖਜੂਰੀਆ ਨੂੰ ਕੇਵਲ 23,579 ਵੋਟਾਂ ਹੀ ਪਈਆਂ। ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਖਾਲੀ ਗੁਰਦਾਸਪੁਰ ਲੋਕ ਸਭਾ ਸੀਟ ਉਤੇ 11 ਅਕਤੂਬਰ ਨੂੰ ਚੋਣ ਹੋਈ ਸੀ। ਲਗਪਗ 55 ਫੀਸਦੀ ਵੋਟਰਾਂ ਨੇ ਆਪਣੇ ਮਤ ਦਾ ਇਸਤੇਮਾਲ ਕੀਤਾ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ’ਚ ਕਾਂਗਰਸ ਨੇ ਹਾਸਲ ਕੀਤੀ ਵੱਡੀ ਜਿੱਤ