ਮੁੰਬਈ ਦੀ ਤਰਜ ‘ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ


ਅਹਿਮਦਾਬਾਦ, 27 ਅਕਤੂਬਰ (ਏਜੰਸੀ) : ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੰਬਈ ਦੀ ਤਰਜ ‘ਤੇ ਹੋਏ 26/11 ਜਿਹਾ ਹਮਲਾ ਹੋ ਸਕਦਾ ਹੈ। ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਇਹ ਹਮਲਾ ਸਮੁੰਦਰੀ ਰਸਤੇ ਦੇ ਜ਼ਰੀਏ ਕਰਵਾ ਸਕਦੀ ਹੈ। ਸਾਡੀ ਖੁਫ਼ੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹਾ ਸ਼ੱਕ ਇਸ ਲਈ ਹੈ ਕਿਉਂਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਅਜਿਹੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਹੈ। ਪਿਛਲੇ ਦਿਨੀਂ ਗੁਜਰਾਤ ਸਥਿਤ ਕੌਮਾਂਤਰੀ ਸਮੁੰਦਰੀ ਸਰਹੱਦ ਵਿਚ ਪਾਕਿਸਤਾਨ ਦੇ ਸੈਨਿਕਾਂ ਨੇ ਭਾਰਤੀ ਮਛੇਰਿਆਂ ਤੋਂ ਉਨ੍ਹਾਂ ਦੇ ਪਛਾਣ ਪੱਤਰ ਅਤੇ ਸਮੁੰਦਰੀ ਉਪਕਰਣ ਖੋਹ ਲਏ ਸੀ।

ਏਜੰਸੀਆਂ ਨੂੰ ਸ਼ੱਕ ਹੈ ਕਿ ਉਹ ਇਨ੍ਹਾਂ ਦਾ ਇਸਤੇਮਾਲ ਅੱਤਵਾਦੀ ਹਮਲੇ ਵਿਚ ਕਰ ਸਕਦੇ ਹਨ। ਗੁਜਰਾਤ ਚੋਣਾਂ ਵਿਚ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੇ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਨ ਤੇ ਕਾਂਗਰਸ ਵਲੋਂ ਸੋਨੀਆ ਗਾਂਧੀ ਅਤੇ ਰਾਹੁਲ ਦੀ ਕਈ ਰੈਲੀਆਂ ਅਤੇ ਪ੍ਰੋਗਰਾਮ ਹੋ ਸਕਦੇ ਹਨ। ਇਨ੍ਹਾਂ ਵਿਚ ਲੱਖਾਂ ਦੀ ਭੀੜ ਜੁਟਣ ਦੀ ਸੰਭਾਵਨਾ ਹੈ। ਹਮਲਾ ਅਜਿਹੀ ਹੀ ਭੀੜ ਵਾਲੇ ਪ੍ਰੋਗਰਾਮ ਵਿਚ ਹੋਣ ਦਾ ਸ਼ੱਕ ਹੈ। ਇਹੀ ਕਾਰਨ ਹੈ ਕਿ ਏਜੰਸੀਆਂ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ।

ਪਿਛਲੇ ਦਿਨੀਂ ਪੋਰਬੰਦਰ ਵਿਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਸੈਨਿਕਾਂ ਨੇ ਚਾਰ ਕਿਸ਼ਤੀਆਂ ਨੂੰ ਫੜਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਛੱਡ ਦਿੱਤਾ ਸੀ। ਦਰਅਸਲ ਅਰਬ ਸਾਗਰ ਵਿਚ ਸਰਹੱਦ ਰੇਖਾ ਸਪਸ਼ਟ ਨਹੀ ਹੈ। ਇਸ ਲਈ ਹਮੇਸ਼ਾ ਮਛੇਰੇ ਚਲੇ ਜਾਂਦੇ ਹਨ। ਭਾਰਤ ਅਤੇ ਪਾਕਿ ਦੇ ਸੈਨਿਕ ਇਕ ਦੂਜੇ ਦੇ ਮਛੇਰਿਆਂ ਨੂੰ ਫੜ ਲੈਂਦੇ ਹਨ ਜਾਂ ਪੁਛÎਗਿੱਛ ਕਰਕੇ ਛੱਡ ਦਿੰਦੇ ਹਨ। ਇਨ੍ਹਾਂ ਨਾਲ ਵੀ ਇਸ ਤਰ੍ਹਾਂ ਹੀ ਹੋਇਆ। ਪੁਛਗਿੱਛ ਦੌਰਾਨ ਪਾਕਿਸਤਾਨੀ ਸੈÎਨਿਕਾਂ ਨੇ ਉਨ੍ਹਾਂ ਦੇ ਯੂਨਿਕ ਆਈਡੀ ਉਪਕਰਣ ਅਤੇ ਪਛਾਣ ਪੱਤਰ ਖੋਹ ਲਏ ਸੀ। ਯੂਆਈਡੀ ਉਪਕਰਣ ਉਹ ਹੁੰਦੇ ਹਨ ਜੋ ਰਜਿਸਟਰਡ ਹੁੰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅਜਿਹੇ ਹੀ ਉਪਕਰਣ ਦਾ ਇਸਤੇਮਾਲ ਕਰਕੇ ਗੁਜਰਾਤ ਵਿਚ ਅੱਤਵਾਦੀ ਹਮਲਾ ਹੋ ਸਕਦਾ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਮੁੰਬਈ ਦੀ ਤਰਜ ‘ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ