ਆਂਗਨਵਾੜੀ ਵਰਕਰਾਂ ਦੀ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਨਾਲ ਹੋਈ ਮੀਟਿੰਗ


ਚੰਡੀਗੜ੍ਹ, 26 ਨਵੰਬਰ (ਏਜੰਸੀ) : ਸਿੱਖਿਆ ਮੰਤਰੀ ਅਰੂਣਾ ਚੌਧਰੀ ਅਤੇ ਆਂਗਨਵਾੜੀ ਵਰਕਰਾਂ ਵਿੱਚ ਗੱਲਬਾਤ ਅਸਫਲ ਹੋ ਗਈ । ਹਾਲਾਂਕਿ ਸਿੱਖਿਆ ਮੰਤਰੀ ਨੇ ਆਂਗਨਵਾੜੀ ਕਰਮਚਾਰੀਆਂ ਨੂੰ ਸਾਫ਼ ਤੌਰ ਉੱਤੇ ਕਿਹਾ ਕਿ ਕਿਸੇ ਵੀ ਆਂਗਨਵਾੜੀ ਕਰਮਚਾਰੀ ਜਾਂ ਹੈਲਪਰ ਨੂੰ ਨੌਕਰੀ ਤੋਂ ਕੱਢਿਆ ਨਹੀਂ ਜਾਵੇਗਾ, ਪ੍ਰੰਤੂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹਨਾਂ ਵਲੋਂ ਸੂਬੇ ਦੇ ਸਾਰੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਉ ਅਤੇ ਸੰਕੇਤਿਕ ਭੁੱਖ ਹੜਤਾਲ ਇਸੇ ਤਰਾਂ 30 ਨਵੰਬਰ ਤੱਕ ਜਾਰੀ ਰਹੇਗੀ ।

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪਿਛਲੇ 4 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੀਆਂ ਆਂਗਨਵਾੜੀ ਵਰਕਰਾਂ ਨੂੰ ਅਰੂਣਾ ਚੌਧਰੀ ਨੇ ਗੱਲਬਾਤ ਲਈ ਬੁਲਇਆ। ਇੱਕ ਬੰਦ ਕਮਰੇ ਵਿੱਚ ਪ੍ਰਦਰਸ਼ਨਕਾਰੀਆਂ ਦੇ ਨਾਲ ਕਰੀਬ 1 ਘੰਟੇ ਤੱਕ ਗੱਲਬਾਤ ਹੁੰਦੀ ਰਹੀ। ਪਰ ਇੱਕ ਘੰਟੇ ਤੱਕ ਚੱਲੀ ਇਸ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਜਿਸਤੋਂ ਬਾਅਦ ਆਂਗਨਵਾੜੀ ਵਰਕਰਾਂ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਖਿਆ ਮੰਤਰੀ ਨੇ ਉਨ੍ਹਾਂ ਦੀ ਮੰਗਾਂ ਜਵਾਨੀ ਮੰਨਣ ਦਾ ਭਰੋਸਾ ਦਿੱਤਾ ਹੈ ਪਰ ਉਨ੍ਹਾਂ ਨੂੰ ਇਸ ਭਰੋਸਾ ਉੱਤੇ ਕੋਈ ਭਰੋਸਾ ਨਹੀਂ ਹੈ। ਜਦੋਂ ਤੱਕ ਉਨ੍ਹਾਂ ਨੂੰ ਮੰਗਾਂ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹਨਾਂ ਵਲੋਂ ਸੂਬੇ ਦੇ ਸਾਰੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਉ ਅਤੇ ਸੰਕੇਤਿਕ ਭੁੱਖ ਹੜਤਾਲ ਇਸੇ ਤਰਾਂ 30 ਨਵੰਬਰ ਤੱਕ ਜਾਰੀ ਰਹੇਗੀ । ਉਥੇ ਹੀ ਸਿੱਖਿਆ ਮੰਤਰੀ ਪੰਜਾਬ ਅਰੂਣਾ ਚੌਧਰੀ ਦਾ ਕਹਿਣਾ ਹੈ ਕਿ ਸਰਕਾਰ ਦੇ ਵੱਲੋਂ ਆਂਗਨਵਾੜੀ ਮੁਲਾਜ਼ਿਮਾਂ ਜਾਂ ਹੈਲਪਰਾਂ ਨੂੰ ਕੱਢਣ ਵਾਰੇ ਕੋਈ ਫੈਸਲਾ ਨਹੀਂ ਲਿਆ ਗਿਆ। ਇਨ੍ਹਾਂ ਨੂੰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰੀ ਨਰਸਰੀ ਕਲਾਸਾਂ ਸ਼ੁਰੂ ਕਰਕੇ ਐਡਜੇਸਟ ਕਰਨ ਦਾ ਫੈਸਲਾ ਕੀਤਾ ਹੈ।

ਕਾਂਗਰਸ ਸਰਕਾਰ ਤਾਂ ਸ਼ੁਰੂ ਤੋਂ ਹੀ ਬੇਰੋਜ਼ਗਾਰੀ ਖਤਮ ਕਰਨ ਲਈ ਰੋਜ਼ਗਾਰ ਪ੍ਰੋਗਰਾਮਾਂ ਨੂੰ ਚਲਾ ਰਹੀ ਹੈ। ਸਿੱਖਿਆ ਵਿਭਾਗ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਾਂਗਰਸ ਸਰਕਾਰ ਜੰਗੀ ਪੱਧਰ ਤੇ ਉਪਰਾਲੇ ਜਾਰੀ ਰਹਿਣਗੇ ਅਤੇ ਕਿਸੇ ਦਾ ਰੋਜ਼ਗਾਰ ਖੋਹਿਆ ਨਹੀਂ ਜਾਵੇਗਾ। ਸਿੱਖਿਆ ਮੰਤਰੀ ਦੀਆਂ ਕਹੀਆਂ ਗੱਲਾਂ ‘ਚ ਕਿੰਨੀ ਕੁ ਸਚਾਈ ਇਹ ਤਾ ਆਉਣ ਵਾਲੇ ਸਮੇਂ ‘ਚ ਹੀ ਪਤਾ ਲੱਗੇਗਾ ਪਰ ਆਂਗਨਵਾੜੀ ਵਰਕਰ ਇਹਨਾਂ ਬਿਆਨਾਂ ‘ਤੇ ਕੋਈ ਭਰੋਸਾ ਕਰਨ ਨੂੰ ਤਿਆਰ ਨਹੀਂ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਆਂਗਨਵਾੜੀ ਵਰਕਰਾਂ ਦੀ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਨਾਲ ਹੋਈ ਮੀਟਿੰਗ