ਮਲਿਕ ਗ੍ਰਿਫਤਾਰ, ਮੀਰਵਾਇਜ਼ ਨਜ਼ਰਬੰਦ, ਗਿਲਾਨੀ ਨੂੰ ਨਹੀਂ ਕੋਈ ਰਾਹਤ

JKLF-Chief-Yasin-Malik

ਨਵੀਂ ਦਿੱਲੀ, 18 ਨਵੰਬਰ (ਏਜੰਸੀ) : ਜੰਮੂ-ਕਸ਼ਮੀਰ ‘ਚ ਵੱਖਵਾਦੀ ਨੇਤਾ ਮੁਹੰਮਦ ਯਾਸੀਨ ਮਲਿਕ ਨੂੰ ਅੱਜ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਉਦਾਰਵਾਦੀ ਹੁਰੀਅਤ ਕਾਨਫਰੰਸ (ਐੱਚ.ਸੀ.) ਦੇ ਪ੍ਰਧਾਨ ਮੀਰਵਾਇਜ਼ ਮੌਲਵੀ ਉਮਰ ਫਾਰੁਕ ਨੂੰ ਸ਼ੁੱਕਰਵਾਰ ਦੇਰ ਰਾਤ ਨਜ਼ਰਬੰਦ ਕਰ ਦਿੱਤਾ ਗਿਆ। ਕੱਟੜਪੰਥੀ ਐੱਚ.ਸੀ. ਦੇ ਪ੍ਰਧਾਨ ਸੱਈਅਦ ਅਲੀ ਸ਼ਾਹ ਗਿਲਾਨੀ ਨੂੰ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਉਹ ਪਿਛਲੇ ਕਈ ਮਹੀਨਿਆਂ ਤੋਂ ਨਜ਼ਰਬੰਦ ਹਨ। ਜੰਮੂ-ਕਸ਼ਮੀਰ ਲਿਬਰੇਸ਼ਨ ਫ੍ਰੰਟ (ਜੇ.ਕੇ.ਐੱਲ.ਐੱਫ.) ਦੇ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੀ ਇੱਕ ਟੀਮ ਨੇ ਮਲਿਕ ਨੂੰ ਉਨ੍ਹਾਂ ਦੇ ਮੈਸੁਮਾ ਸਥਿਤ ਘਰ ਤੋਂ ਸਵੇਰੇ ਗ੍ਰਿਫਤਾਰ ਕੀਤਾ ਅਤੇ ਬਾਅਦ ਵਿਚ ਮਲਿਕ ਨੂੰ ਸ਼੍ਰੀਨਗਰ ਵਿਚ ਕੇਂਦਰੀ ਜੇਲ ਭੇਜ ਦਿੱਤਾ ਗਿਆ।

ਇਸ ਦਰਮਿਆਨ ਐੱਚ.ਸੀ. ਦੇ ਬੁਲਾਰੇ ਨੇ ਕਿਹਾ ਕਿ ਮੀਰਵਾਇਜ਼ ਦੇ ਘਰ ਦੇ ਬਾਹਰ ਬੀਤੀ ਰਾਤ ਵੱਡੀ ਗਿਣਤੀ ‘ਚ ਸੁਰੱਖਿਆ ਫੋਰਸਾਂ ਅਤੇ ਪੁਲਿਸ ਕਰਮਚਾਰੀ ਤੈਨਾਤ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਐੱਚ.ਸੀ. ਦੇ ਪ੍ਰਧਾਨ ਨੂੰ ਸੂਚਿਤ ਕੀਤਾ ਗਿਆ ਕਿ ਉਹ ਕਿਤੇ ਨਹੀਂ ਜਾ ਸਕਦੇ ਕਿਉਂਕਿ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਅੱਤਵਾਦੀ ਮੁਠਭੇੜ ਦੇ ਮਾਰੇ ਜਾਣ ਤੋਂ ਬਾਅਦ ਸ਼੍ਰੀਨਗਰ ‘ਚ ਵਿਰੋਧ ਪ੍ਰਦਰਸ਼ਨ ਹੋ ਸਕਦਾ ਹੈ, ਇਸੇ ਘਟਨਾ ਨੂੰ ਵੇਖਦਿਆਂ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅੱਤਵਾਦੀਆਂ ਦੇ ਨਾਲ ਇਸ ਮੁਠਭੇੜ ‘ਚ ਇੱਕ ਪੁਲਿਸ ਅਧਿਕਾਰੀ ਸ਼ਹੀਦ ਹੋ ਗਿਆ ਅਤੇ ਇਕ ਵਿਸ਼ੇਸ਼ ਪੁਲਿਸ ਅਧਿਕਾਰੀ (ਐੱਸ.ਪੀ.ਓ.) ਜ਼ਖਮੀ ਹੋ ਗਿਆ ਸੀ। ਮੁਠਭੇੜ ਦੌਰਾਨ ਇੱਕ ਸ਼ੱਕੀ ਅੱਤਵਾਦੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ।

Facebook Comments

POST A COMMENT.

Enable Google Transliteration.(To type in English, press Ctrl+g)