ਲੁਧਿਆਣਾ ਅੱਗ ਕਾਂਡ : ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ludhiana

ਲੁਧਿਆਣਾ, 21 ਨਵੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਚ ਫੈਕਟਰੀ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ ਅਤੇ ਜੋ ਵੀ ਇਸ ਘਟਨਾ ਪਿੱਛੇ ਦੋਸ਼ੀ ਹੋਇਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗੀ। ਮੁੱਖ ਮੰਤਰੀ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਚ ਫੈਕਟਰੀ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ| ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ।

ਲੁਧਿਆਣਾ ਫੈਕਟਰੀ ਹਾਦਸਾ : ਮ੍ਰਿਤਕਾਂ ਦੀ ਗਿਣਤੀ ਵਧ ਕੇ 13 ਹੋਈ
ਲੁਧਿਆਣਾ -ਲੁਧਿਆਣਾ ਵਿਚ ਕੱਲ ਪਲਾਸਟਿਕ ਦੀ ਫੈਕਟਰੀ ਨੂੰ ਅੱਗ ਲੱਗਣ ਦੀ ਘਟਨਾ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ ਅੱਜ 13 ਹੋ ਗਈ ਹੈ। ਇਸ ਦੌਰਾਨ ਇਥੇ ਬਚਾਅ ਕਾਰਜ ਜਾਰੀ ਹਨ।

Facebook Comments

POST A COMMENT.

Enable Google Transliteration.(To type in English, press Ctrl+g)