ਗੋਬਿੰਦ ਸਿੰਘ ਲੌਂਗੋਵਾਲ ਬਣੇ ਐਸਜੀਪੀਸੀ ਦੇ ਨਵੇਂ ਪ੍ਰਧਾਨ ਪ੍ਰਧਾਨ

Gobind-Singh-Longowal

ਅੰਮ੍ਰਿਤਸਰ, 29 ਨਵੰਬਰ (ਏਜੰਸੀ) : ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ, ਜਦੋਂਕਿ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਗੁਰਬਚਨ ਸਿੰਘ ਕਰਮੂਵਾਲਾ ਨੂੰ ਜਨਰਲ ਸਕੱਤਰ ਤੇ ਹਰਪਾਲ ਸਿੰਘ ਜੱਲਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ ਹੈ। ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਉਮੀਦਵਾਰਾਂ ਦੀ ਚੋਣ ਲਈ ਵੋਟਾਂ ਪਈਆਂ। ਕੁਲ 178 ਮੈਂਬਰਾਂ ‘ਚੋਂ 166 ਮੈਂਬਰਾਂ ਨੇ ਵੋਟਾਂ ਪਾਈਆਂ ਜਿਨ੍ਹਾਂ ‘ਚੋਂ ਅਕਾਲੀ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਨੂੰ 154 ਵੋਟਾਂ ਮਿਲੀਆਂ।

ਲੌਂਗੋਵਾਲ ਧੂਰੀ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸੰਗਰੂਰ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਹਿ ਚੁਕੇ ਹਨ। ਉਹ 2015 ‘ਚ ਜ਼ਿਮਨੀ ਚੋਣ ‘ਚ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਜਿੱਤੇ ਸਨ। ਇਥੋਂ ਕਾਂਗਰਸ ਦੇ ਵਿਧਾਇਕ ਅਰਵਿੰਦ ਖੰਨਾ ਨੇ ਵਿਧਾਇਕ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਜਿਸ ਮਗਰੋਂ ਇਸ ਸੀਟ ‘ਤੇ ਉਪ ਚੋਣ ਕਰਵਾਈ ਗਈ, ਜੋ ਲੌਂਗੋਵਾਲ ਨੇ ਜਿੱਤ ਲਈ। ਲੌਂਗੋਵਾਲ ਨੇ ਧੂਰੀ ਹਲਕੇ ਤੋਂ ਸਾਬਕਾ ਗਵਰਨਰ ਅਤੇ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਪੋਤੇ ਅਤੇ ਕਾਂਗਰਸ ਸਾਂਝਾ ਮੋਰਚਾ ਦੇ ਸਾਂਝੇ ਉਮੀਦਵਾਰ ਸਿਮਰ ਪ੍ਰਤਾਪ ਸਿੰਘ ਨੂੰ 37,501 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਐਸਜੀਪੀਸੀ ਦੇ ਪ੍ਰਧਾਨ ਦੀ ਸਾਲਾਨਾ ਚੋਣ ਦੇ ਇਕ ਦਿਨ ਪਹਿਲਾਂ ਹੀ ਹਾਕਮ ਧਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣੇ ਉਮੀਦਵਾਰ ਚੁਣਨ ਲਈ ਸਮੁੱਚੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਹੋਈ ਸੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਜਿਨ੍ਹਾਂ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕੀਤੀ ਹੋਈ ਸੀ, ਉਨ੍ਹਾਂ ਵਿੱਚ ਗੋਬਿੰਦ ਸਿੰਘ ਲੌਂਗੋਵਾਲ, ਕਮੇਟੀ ਦੇ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੇਵਾ ਸਿੰਘ ਸੇਖਵਾਂ, ਸੰਤ ਬਲਬੀਰ ਸਿੰਘ ਘੁੰਨਸ ਅਤੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸ਼ਾਮਲ ਸਨ। ਇਨ੍ਹਾਂ ਨਾਵਾਂ ‘ਚੋਂ ਲੌਂਗੋਵਾਲ ਇਸ ਵੱਕਾਰੀ ਅਹੁਦੇ ਲਈ ਮਜ਼ਬੂਤ ਦਾਅਵੇਦਾਰ ਵਜੋਂ ਮੰਨੇ ਜਾ ਰਹੇ ਸਨ।

Facebook Comments

POST A COMMENT.

Enable Google Transliteration.(To type in English, press Ctrl+g)