ਕੌਮੀ ਰਾਜ ਮਾਰਗ ‘ਤੇ ਪੰਜਾਬੀ ਭਾਸ਼ਾ ‘ਚ ਬੋਰਡ ਲਗਣੇ ਸ਼ੁਰੂ ਹੋਏ


ਕੋਟਕਪੂਰਾ, 25 ਦਸੰਬਰ (ਏਜੰਸੀ) : ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਲੋਂ ਸਕੱਤਰ ਲੋਕ ਨਿਰਮਾਣ ਵਿਭਾਗ ਨੂੰ ਪੱਤਰ ਜਾਰੀ ਕਰ ਕੇ ਕੀਤੀ ਗਈ ਹਦਾਇਤ ਦਾ ਰੰਗ ਵਿਖਾਈ ਦੇਣ ਲੱਗ ਪਿਆ ਹੈ, ਕਿਉਂਕਿ ਗੰਗਾਨਗਰ, ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਮਾਂ ਬੋਲੀ ਪੰਜਾਬੀ ਦਾ ਨਾਂ ਉੱਪਰ ਦੇ ਬੋਰਡ ਲਗਣੇ ਸ਼ੁਰੂ ਹੋ ਗਏ ਹਨ ਅਤੇ ਪਤਾ ਲੱਗਾ ਹੈ ਕਿ ਮੀਲ ਪੱਥਰ ਵੀ ਤਿਆਰ ਹਨ ਜੋ ਕੁਝ ਦਿਨਾਂ ਤਕ ਰਾਸ਼ਟਰੀ ਰਾਜ ਮਾਰਗ ਨੰਬਰ-54 ‘ਤੇ ਵੇਖਣ ਨੂੰ ਮਿਲਣਗੇ। ਗੌਰਤਲਬ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਲੋਂ ਹਦਾਇਤ ਕੀਤੀ ਗਈ ਸੀ ਕਿ ਰਾਸ਼ਟਰੀ ਰਾਜ ਮਾਰਗ ਨੰਬਰ-54 ‘ਤੇ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਸਬੰਧੀ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਰਾਸ਼ਟਰੀ ਰਾਜ ਮਾਰਗ ‘ਤੇ ਮਾਂ ਬੋਲੀ ਪੰਜਾਬੀ ਨਾਲ ਹੋ ਰਿਹਾ ਵਿਤਕਰਾ ਬੰਦ ਕਰਨ ਲਈ ਬੇਨਤੀ ਕੀਤੀ ਸੀ।

ਭਾਵੇਂ ਰਾਸ਼ਟਰੀ ਰਾਜ ਮਾਰਗ ਦੇ ਕਈ ਹਿੱਸਿਆਂ ‘ਚ ਪੰਜਾਬੀ ਨੂੰ ਉੱਪਰ ਲਿਖ ਕੇ ਹੇਠਾਂ ਅੰਗਰੇਜ਼ੀ ਭਾਸ਼ਾ ਲਿਖੀ ਗਈ ਅਤੇ ਹਿੰਦੀ ਨੂੰ ਬਿਲਕੁਲ ਹੀ ਖ਼ਤਮ ਕਰ ਦਿਤਾ ਗਿਆ ਪਰ ਭਾਜਪਾ ਦੇ ਕੁਝ ਆਗੂਆਂ ਵਲੋਂ ਇਤਰਾਜ ਕਰਨ ‘ਤੇ ਹਿੰਦੀ ਭਾਸ਼ਾ ਨੂੰ ਦੁਬਾਰਾ ਫਿਰ ਸ਼ਾਮਲ ਕਰ ਲਿਆ ਗਿਆ। ਹੁਣ ਪਹਿਲੇ ਨੰਬਰ ‘ਤੇ ਪੰਜਾਬੀ, ਦੂਜੇ ‘ਤੇ ਹਿੰਦੀ ਅਤੇ ਅੰਗਰੇਜੀ ਭਾਸ਼ਾ ਨੂੰ ਤੀਜੇ ਨੰਬਰ ‘ਤੇ ਰੱਖ ਕੇ ਸਾਈਨ ਬੋਰਡ ਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਭਾਸ਼ਾ ਵਿਭਾਗ ਨੇ ਸਮੂਹ ਸਰਕਾਰੀ ਵਿਭਾਗਾਂ ਦੀ ਖਿਚਾਈ ਕਰਦਿਆਂ ਸਖ਼ਤ ਹਦਾਇਤ ਕੀਤੀ ਸੀ ਕਿ ਪੰਜਾਬ ‘ਚ ਬਣ ਰਹੇ ਰਾਸ਼ਟਰੀ ਮਾਰਗਾਂ ਅਤੇ ਦਫ਼ਤਰਾਂ ਦੇ ਬਾਹਰ ਲਾਉਣ ਵਾਲੇ ਬੋਰਡਾਂ ਦੀ ਭਾਸ਼ਾ ਪੰਜਾਬੀ ਹੀ ਹੋਣੀ ਚਾਹੀਦੀ ਹੈ।

ਭਾਸ਼ਾ ਵਿਭਾਗ ਪੰਜਾਬ ਦੀ ਡਾਇਰੈਕਟਰ ਗੁਰਸ਼ਰਨ ਕੌਰ ਵਲੋਂ ਸਹਾਇਕ ਡਾਇਰੈਕਟਰ ਅਤੇ ਪੰਜਾਬ ਭਰ ਦੇ ਸਮੂਹ ਜ਼ਿਲ੍ਹਾ ਭਾਸ਼ਾ ਅਫਸਰਾਂ ਨੂੰ ਸਰਕੂਲਰ ਜਾਰੀ ਕਰ ਕੇ ਸਖ਼ਤ ਹਦਾਇਤ ਕੀਤੀ ਗਈ ਸੀ ਕਿ ਪੰਜਾਬ ਦੇ ਸਰਕਾਰੀ ਅਦਾਰਿਆਂ, ਸੜਕਾਂ, ਮੁੱਖ ਸਥਾਨਾਂ, ਹਸਪਤਾਲਾਂ, ਸਕੂਲਾਂ ਅਤੇ ਹੋਰ ਸੰਸਥਾਵਾਂ ਦੇ ਨਾਮ ਦੇ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪਹਿਲੇ ਸਥਾਨ ‘ਤੇ ਦਰਜਾ ਦੇਣਾ ਯਕੀਨੀ ਬਣਾਇਆ ਜਾਵੇ।ਜ਼ਿਕਰਯੋਗ ਹੈ ਕਿ ਭਾਈ ਘਨੱਈਆ ਸੁਸਾਇਟੀ ਅਤੇ ਹੋਰ ਪੰਜਾਬੀ ਪ੍ਰੇਮੀਆਂ ਦੀ ਲੜਾਈ ਨੇ ਪੰਜਾਬੀ ਦੇ ਹੱਕ ‘ਚ ਮਾਹੌਲ ਬਣਾਉਣਾ ਆਰੰਭ ਦਿਤਾ। ਸੁਸਾਇਟੀ ਦੇ ਵਡਮੁੱਲੇ ਯੋਗਦਾਨ ਸਦਕਾ ਪੰਜਾਬੀ ਪਿਆਰਿਆਂ ਦੇ ਯਤਨਾਂ ਨੂੰ ਬੂਰ ਪਿਆ ਅਤੇ ਹੁਣ ਲੋਕ ਨਿਰਮਾਣ ਵਿਭਾਗ ਨੇ ਨਵੇਂ ਫ਼ੈਸਲੇ ਤਹਿਤ ਪੰਜਾਬੀ ਭਾਸ਼ਾ ਨੂੰ ਨਵੇਂ ਸਾਈਨ ਬੋਰਡਾਂ ‘ਤੇ ਪਹਿਲਾ ਸਥਾਨ ਦਿਤਾ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਕੌਮੀ ਰਾਜ ਮਾਰਗ ‘ਤੇ ਪੰਜਾਬੀ ਭਾਸ਼ਾ ‘ਚ ਬੋਰਡ ਲਗਣੇ ਸ਼ੁਰੂ ਹੋਏ