ਭਲਵਾਨ ਸੁਸ਼ੀਲ ਕੁਮਾਰ ਵਿਰੁੱਧ ਕੇਸ ਦਰਜ

Sushil-Kumar-now-a-father-of-twin-boys

ਨਵੀਂ ਦਿੱਲੀ, 30 ਦਸੰਬਰ (ਏਜੰਸੀ) : ਓਲੰਪੀਅਨ ਭਲਵਾਨ ਸੁਸ਼ੀਲ ਕੁਮਾਰ ਤੇ ਉਸ ਦੇ ਸਮਰਥਕਾਂ ਖ਼ਿਲਾਫ਼ ਦਿੱਲੀ ਪੁਲੀਸ ਨੇ ਪ੍ਰਵੀਨ ਰਾਣਾ ਨਾਲ ਧੱਕਾ-ਮੁੱਕੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਮੁਤਾਬਕ ਕੱਲ੍ਹ ਸ਼ਾਮ ਇੰਦਰਾ ਗਾਂਧੀ ਸਟੇਡੀਅਮ ਵਿੱਚ ਰਾਸ਼ਟਰਮੰਡਲ ਖੇਡਾਂ ਲਈ ਟਰਾਇਲ ਬਾਅਦ ਸੁਸ਼ੀਲ ਤੇ ਰਾਣਾ ਦੇ ਸਮਰਥਕਾਂ ਵਿੱਚ ਝੜਪ ਹੋਈ ਸੀ। ਪੁਲੀਸ ਅਧਿਕਾਰੀਆਂ ਮੁਤਾਬਕ ਸੁਸ਼ੀਲ ਕੁਮਾਰ ਤੇ ਉਸ ਦੇ ਸਮਰਥਕਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 341 ਤੇ 323 ਤਹਿਤ ਕੇਸ ਦਰਜ ਕੀਤਾ ਹੈ।

ਇਨ੍ਹਾਂ ਧਾਰਾਵਾਂ ਤਹਿਤ ਇੱਕ ਸਾਲ ਕੈਦ ਤੇ 1000 ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਰਾਸ਼ਟਰਮੰਡਲ ਖੇਡਾਂ ਲਈ ਟਰਾਇਲ ਦੌਰਾਨ ਸੁਸ਼ੀਲ ਵੱਲੋਂ ਰਾਣਾ ਨੂੰ ਹਰਾ ਦੇਣ ਬਾਅਦ ਦੋਵੇਂ ਗੁੱਟਾਂ ਵਿੱਚ ਟਕਰਾਅ ਹੋਇਆ ਸੀ। ਰਾਣਾ ਨੇ ਦੋਸ਼ ਲਾਇਆ ਸੀ ਕਿ ਸੁਸ਼ੀਲ ਦੇ ਸਮਰਥਕਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਦਿੱਲੀ ਪੁਲੀਸ ਦੇ ਡੀਸੀਪੀ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਝੜਪ ਦੀ ਵੀਡੀਓ ਵੀ ਹੈ।

Facebook Comments

POST A COMMENT.

Enable Google Transliteration.(To type in English, press Ctrl+g)