ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਉਡਾਣ 23 ਤੋਂ

air-india

ਅੰਮ੍ਰਿਤਸਰ, 21 ਦਸੰਬਰ (ਏਜੰਸੀ) : ਧਰਮ ਨਗਰੀ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਲਈ ਉਡਾਣ 23 ਦਸੰਬਰ ਤੋਂ ਸ਼ੁਰੂ ਹੋਵੇਗੀ। ਦੇਸ਼ ਦੇ ਦੋ ਸਿੱਖ ਧਰਮਿਕ ਸਥਾਨਾਂ ਨੂੰ ਹਵਾਈ ਮਾਰਗ ਰਾਹੀਂ ਸਿੱਧਾ ਜੋੜਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਏਅਰ ਇੰਡੀਆ ਦਾ ਧੰਨਵਾਦ ਕੀਤਾ। ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਸਭ ਤੋਂ ਜ਼ਿਆਦਾ ਸੈਲਾਨੀ ਆਉਂਦੇ ਹਨ। ਇਸ ਉਡਾਣ ਨਾਲ ਜਿੱਥੇ ਸੈਲਾਨੀਆਂ ਨੂੰ ਬੜਾਵਾ ਮਿਲੇਗਾ, ਉਥੇ ਦੇਸ਼-ਦੁਨੀਆ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ।

ਉਨ੍ਹਾਂ ਨੇ ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਂ ਨਾ ਬਦਲਣ ਦੇ ਫ਼ੈਸਲੇ ‘ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਪਿਛਲੇ ਕਾਫੀ ਦਿਨਾਂ ਤੋਂ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦੀ ਚਰਚਾਵਾਂ ‘ਤੇ ਐਸਜੀਪੀਸੀ ਨੇ ਕੜਾ ਵਿਰੋਧ ਜਤਾਉਂਦਿਆਂ ਕਿਹਾ ਸੀ ਕਿ ਇਹ ਦੇਸ਼ ਦੀ ਵਿਰਾਸਤ ਅਤੇ ਸ਼ਖਸੀਅਤ ਦਾ ਅਪਮਾਨ ਹੈ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਹਰਚੰਦ ਸਿੰਘ ਬੇਦੀ ਦੀ ਕਿਤਾਬ ‘ਸਿੱਖ ਇਤਿਹਾਸ ਅਤੇ ਫਾਰਸੀ ਸਰੋਤ’ ਰਿਲੀਜ਼ ਕੀਤੀ। ਡਾ.ਦਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਆਨੰਦਪੁਰ ਸਾਹਿਬ ਵਿਚ ਇਹ ਪ੍ਰੋਗਰਾਮ ਆਯੋਜਤ ਕੀਤਾ ਗਿਆ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਚਾਂਸਲਰ ਡਾ. ਜਸਪਾਲ ਸਿੰਘ, ਕੇਹਰ ਸਿੰਘ, ਬਲਕਾਰ ਸਿੰਘ ਮੌਜੂਦ ਸੀ।

Facebook Comments

POST A COMMENT.

Enable Google Transliteration.(To type in English, press Ctrl+g)