ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ


ਜਲੰਧਰ, 27 ਜਨਵਰੀ (ਏਜੰਸੀ) : ਤ੍ਰਿਣਮੂਲ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸ. ਜਗਮੀਤ ਸਿੰਘ ਬਰਾੜ ਨੇ ਦੱਸਿਆ ਕਿ ਉਨ•ਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਕੌਮੀ ਪ੍ਰਧਾਨ ਮਮਤਾ ਬੈਨਰਜੀ ਨੂੰ ਉਨ•ਾਂ ਦੀ ਰਿਹਾਇਸ਼ ਕੋਲਕਾਤਾ ਵਿਖੇ ਸੌਂਪ ਦਿੱਤਾ ਹੈ। ਜਗਮੀਤ ਸਿੰਘ ਬਰਾੜ ਕਾਂਗਰਸ ‘ਚ ਸਨ ਪਰ ਬਾਗੀ ਸੁਰਾਂ ਕਾਰਨ ਪਾਰਟੀ ਨੇ ਉਨ•ਾਂ ਨੂੰ ਬਾਹਰ ਦਾ ਰਾਹ ਦਿਖਾ ਦਿੱਤਾ ਸੀ ਜਿਸ ਮਗਰੋਂ ਉਹ ਤ੍ਰਿਣਮੂਲ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਬਣੇ ਸਨ। ਉਹ ਫ਼ਰੀਦਕੋਟ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁਕੇ ਹਨ।



ਜਗਮੀਤ ਸਿੰਘ ਬਰਾੜ ਨੇ ਆਪਣੇ ਅਤਸੀਫੇ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਉਨ•ਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਪਾਰਟੀ ਮੁਖੀ ਮਮਤਾ ਬੈਨਰਜੀ ਨਾਲ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਸੀ ਜਿਸ ਕਾਰਨ ਉਨ•ਾਂ ਅਸਤੀਫਾ ਦੇਣ ਦਾ ਫੈਸਲਾ ਲਿਆ। ਮਮਤਾ ਬੈਨਰਜੀ ਨੂੰ ਲਿਖੇ ਆਪਣੇ ਅਸਤੀਫੇ ‘ਚ ਉਨ•ਾਂ ਕਿਹਾ, ”ਮੈਂ ਦਿੱਲੀ ਅਤੇ ਕੋਲਕਾਤਾ ‘ਚ ਆਪਣੇ ਸਮਰਥਕਾਂ ਨਾਲ ਦੋ ਵਾਰ ਤੁਹਾਨੂੰ ਮਿਲਣ ਦੀ ਕੋਸ਼ਿਸ਼ ਕੀਤੀ ਪਰ ਮੈਨੂੰ ਸਮਾਂ ਨਹੀਂ ਦਿੱਤਾ ਗਿਆ। ਮੈਂ ਸਾਡੇ ਸਾਂਝੇ ਉਦੇਸ਼ ਲਈ ਤਨਦੇਹੀ ਨਾਲ ਕੰਮ ਕੀਤਾ ਪਰ ਇਸ ਦੇ ਬਾਵਜੂਦ ਤੁਸੀਂ ਪੰਜਾਬ ‘ਚ ਦਿਲਚਸਪੀ ਨਹੀਂ ਦਿਖਾਈ। ਇਸ ਲਈ ਮੈਂ ਤ੍ਰਿਣਮੂਲ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।” ਬਰਾੜ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਸਲਾਹ ਮਸ਼ਵਰਾ ਕਰਨਗੇ ਅਤੇ ਆਪਣੀ ਅਗਲੀ ਕਾਰਵਾਈ ਦੀ ਘੋਸ਼ਣਾ ਤੋਂ ਪਹਿਲਾਂ ਪੰਜਾਬ ਦਾ ਦੌਰਾ ਕਰਨਗੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ