ਪਾਕਿਸਤਾਨੀ ਅਦਾਲਤ ਵੱਲੋਂ ਪ੍ਰਧਾਨ ਮੰਤਰੀ ਨੂੰ ਨੋਟਿਸ

Shahid-Khaqan-Abbasi

ਲਾਹੌਰ, 13 ਜਨਵਰੀ (ਏਜੰਸੀ) : ਜੁਡੀਸ਼ਰੀ ਵਿਰੋਧੀ ਭਾਸ਼ਣ ਦੇਣ ਦੇ ਦੋਸ਼ ਹੇਠ ਪਾਕਿਸਤਾਨੀ ਅਦਾਲਤ ਨੇ ਪ੍ਰਧਾਨ ਮੰਤਰੀ ਸ਼ਾਹਿਦ ਖ਼ਕਾਨ ਅੱਬਾਸੀ ਨੂੰ ਨੋਟਿਸ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ’ਚ ਪਨਾਮਾ ਦਸਤਾਵੇਜ਼ਾਂ ਨੂੰ ਰੱਦੀ ਦਾ ਟੁੱਕੜਾ ਕਰਾਰ ਦਿੱਤਾ ਸੀ। ਵਕੀਲ ਅਜ਼ਹਰ ਸਿੱਦੀਕੀ ਨੇ ਲਾਹੌਰ ਹਾਈ ਕੋਰਟ ’ਚ ਪਟੀਸ਼ਨ ਦਾਖਲ ਕਰਦਿਆਂ ਕਿਹਾ ਕਿ ਇਹ ਅਦਾਲਤੀ ਹੱਤਕ ਦਾ ਮਾਮਲਾ ਬਣਦਾ ਹੈ। ਡਾਅਨ ਨਿਊਜ਼ ਦੀ ਰਿਪੋਰਟ ਮੁਤਾਬਕ ਪਟੀਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਭੜਕਾਊ ਬਿਆਨ ਦੇ ਕੇ ਜੁਡੀਸ਼ਰੀ ਨੂੰ ਵਿਵਾਦਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Facebook Comments

POST A COMMENT.

Enable Google Transliteration.(To type in English, press Ctrl+g)