ਜਸਟਿਨ ਟਰੂਡੋ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ


ਅੰਮ੍ਰਿਤਸਰ, 21 ਫਰਵਰੀ (ਏਜੰਸੀ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਅੰਮ੍ਰਿਤਸਰ ਸ਼ਹਿਰ ਪੁੱਜੇ, ਜਿੱਥੇ ਉਨ੍ਹਾਂ ਦਾ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਹਰਦੀਪ ਸਿੰਘ ਪੁਰੀ ਅਤੇ ਹੋਰ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਟਰੂਡੋ ਆਪਣੇ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਟਰੂਡੋ ਨਾਲ ਇਸ ਮੌਕੇ ਕੈਨੇਡਾ ਦੇ ਪੰਜਾਬੀ ਮੂਲ ਦੇ ਮੰਤਰੀ ਵੀ ਸ਼ਾਮਲ ਸਨ।

ਟਰੂਡੋ ਨੇ ਪਰਿਵਾਰ ਸਮੇਤ ਗੁਰੂ ਘਰ ’ਚ ਲੰਗਰ ਦੀ ਸੇਵਾ ਵੀ ਕੀਤੀ। ਇਸ ਮਗਰੋਂ ਉਹ ਤਾਜ ਮਹਿਲ ਹੋਟਲ ਵਿੱਚ ਗਏ, ਜਿੱਥੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਜਸਟਿਨ ਟਰੂਡੋ ਕੈਨੇਡਾ ਦੇ ਤੀਜੇ ਪ੍ਰਧਾਨ ਮੰਤਰੀ ਹਨ ਜੋ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਤੋਂ ਪਹਿਲਾਂ ਸਾਲ 2003 ਵਿਚ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ‘ਜੀਨ ਕ੍ਰਿਟੀਨ’ ਅਤੇ 2013 ਵਿਚ ‘ਸਟੀਫਨ ਹਾਰਪਰ’ ਵੀ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਚੁੱਕੇ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਜਸਟਿਨ ਟਰੂਡੋ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ