ਕੈਨੇਡਾ ਦੇ ਅਲਬਰਟਾ ਸੂਬੇ ’ਚ ਸਿੱਖਾਂ ਨੂੰ ਹੈਲਮਟ ਪਹਿਨਣ ਤੋਂ ਛੋਟ


ਅਲਬਰਟਾ, 30 ਮਾਰਚ (ਏਜੰਸੀ) : ਵਿਸ਼ਵ ਸਿੱਖ ਸੰਗਠਨ ਤੇ ਸਿੱਖ ਭਾਈਚਾਰੇ ਦੇ ਯਤਨਾਂ ਸਦਕਾ ਅਲਬਰਟਾ ਦੇ ‘ਟਰੈਫਿਕ ਸੇਫਟੀ ਐਕਟ‘ ‘ਚ ਸੋਧ ਕਰਕੇ ਸਿੱਖਾਂ ਨੂੰ ਮੋਟਰਸਾਈਕਲ ਚਲਾਉਣ ਸਮੇਂ ਹੈਲਮਟ ਪਹਿਨਣ ਤੋਂ ਛੋਟ ਦਿੱਤੀ ਗਈ ਹੈ। ਵਿਸ਼ਵ ਸਿੱਖ ਸੰਗਠਨ ਦੇ ਆਗੂਆਂ ਤੇ ਸਿੱਖ ਭਾਈਚਾਰੇ ਦੇ ਹੋਰ ਪ੍ਰਤੀਨਿਧਾਂ ਨੇ ਐਡਮਿੰਟਨ ਤੇ ਕੈਲਗਰੀ ‘ਚ ਹੈਲਮਟ ਪਾਉਣ ਦੇ ਮੁੱਦੇ ‘ਤੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਸੀ। ਸਿੱਖ ਆਗੂਆਂ ਨੇ ਅਧਿਕਾਰੀਆਂ ਨੂੰ ਸਿੱਖਾਂ ਲਈ ਦਸਤਾਰ ਦੀ ਮਹੱਤਤਾ ਬਾਰੇ ਦੱਸਿਆ ਸੀ। ਅਲਬਰਟਾ ਸਰਕਾਰ ਨੇ ਐਲਾਨ ਕੀਤਾ ਕਿ ਹੈਲਮਟ ਬਾਰੇ ਪ੍ਰਗਟਾਈ ਗਈ ਚਿੰਤਾ ਦੇ ਮੱਦੇਨਜ਼ਰ ਦਸਤਾਰਧਾਰੀ ਸਿੱਖਾਂ ਨੂੰ ਇਸ ਤੋਂ ਛੋਟ ਦਿੱਤੀ ਜਾਂਦੀ ਹੈ। ਨਵਾਂ ਕਾਨੂੰਨੀ 12 ਅਪ੍ਰੈਲ 2018 ਤੋਂ ਲਾਗੂ ਹੋ ਜਾਵੇਗਾ।


Like it? Share with your friends!

2

Comments 0

Your email address will not be published. Required fields are marked *

Enable Google Transliteration.(To type in English, press Ctrl+g)

ਕੈਨੇਡਾ ਦੇ ਅਲਬਰਟਾ ਸੂਬੇ ’ਚ ਸਿੱਖਾਂ ਨੂੰ ਹੈਲਮਟ ਪਹਿਨਣ ਤੋਂ ਛੋਟ