ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਨਿੱਤਰਿਆ ਅਕਾਲੀ ਦਲ


ਸੰਗਰੂਰ, 6 ਮਾਰਚ (ਏਜੰਸੀ) : “ਜੇਕਰ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਹੁੰਦੀ ਹੈ ਤਾਂ ਅਕਾਲੀ ਦਲ ਇਸ ਦਾ ਸਮਰਥਨ ਕਰੇਗਾ।” ਇਸ ਗੱਲ ਦਾ ਪ੍ਰਗਟਾਵਾ ਅਕਾਲੀ ਭਾਜਪਾ ਸਰਕਾਰ ਸਮੇਂ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਹੈ। ਅਕਾਲੀ ਲੀਡਰ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਨ੍ਹਾਂ ਦੇ ਮਸੇਰੇ ਭਰਾ ਅਮਨਵੀਰ ਸਿੰਘ ਚੈਰੀ ‘ਤੇ ਗੈਂਗਸਟਰ ਰਵੀ ਦਿਓਲ ਵੱਲੋਂ ਗੰਭੀਰ ਇਲਜ਼ਾਮ ਲਾਏ ਹਨ। ਰਵੀ ਦਿਓਲ ਨੇ ਕਿਹਾ ਸੀ ਕਿ ਸਾਬਕਾ ਮੰਤਰੀ ਦੇ ਓ.ਐਸ.ਡੀ. ਨੇ ਉਸ ਨੂੰ ਗੈਂਗਸਟਰ ਬਣਾਇਆ ਤੇ ਹੋਰ ਵੀ ਕਈ ਕੁੜੀਆਂ ਤੇ ਮੁੰਡਿਆਂ ਦੀਆਂ ਜ਼ਿੰਦਗੀਆਂ ਤਬਾਹ ਕੀਤੀਆਂ ਹਨ।

ਇਸ ‘ਤੇ ਪਰਮਿੰਦਰ ਢੀਂਡਸਾ ਦੇ ਪਿਤਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੀ ਚੈਰੀ ਦਾ ਬਚਾਅ ਕਰ ਚੁੱਕੇ ਹਨ। ਢੀਂਡਸਾ ਨੇ ਕਾਂਗਰਸ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੀ ਜਨਤਾ ਸਰਕਾਰ ਬਣਨ ਦੇ ਇੱਕ ਸਾਲ ਅੰਦਰ ਹੀ ਉਸ ਪ੍ਰਤੀ ਬੇਵਿਸਾਹੀ ਹੋ ਗਈ ਹੋਵੇ। ਅਕਾਲੀ ਆਗੂ ਨੇ ਕਿਹਾ ਕਿ ਕੈਪਟਨ ਸਰਕਾਰ ਤੋਂ ਹਰ ਵਰਹ ਦੁਖੀ ਹੋ ਚੁੱਕਿਆ ਹੈ। ਉਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਨੂੰ ਚੌਥੇ ਹਿੱਸੇ ਤਕ ਘਟਾਉਣ ਦੀ ਤਜਵੀਜ਼ ਦੀ ਵੀ ਸਖ਼ਤ ਨਿਖੇਧੀ ਕੀਤੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਨਿੱਤਰਿਆ ਅਕਾਲੀ ਦਲ