ਬਠਿੰਡਾ ਤੋਂ ਜੰਮੂ ਲਈ ਏਅਰ ਇੰਡੀਆ ਦੀ ਉਡਾਣ ਸ਼ੁਰੂ


ਬਠਿੰਡਾ, 28 ਫ਼ਰਵਰੀ (ਏਜੰਸੀ) : ਜੈ ਮਾਤਾ ਦੀ ਦੇ ਜੈਕਾਰਿਆਂ ਦੇ ਵਿਚ ਬਠਿੰਡਾ ਏਅਰਪੋਰਟ ਤੋਂ ਮੰਗਲਵਾਰ ਨੂੰ ਜੰਮੂ ਦੇ ਲਈ ਪਹਿਲੀ ਉਡਾਣ ਭਰਨ ਵਾਲੇ ਏਅਰ ਇੰਡੀਆ ਦੇ ਜਹਾਜ਼ ਵਿਚ ਪਹਿਲੀ ਹੀ ਫਲਾਈਟ ਵਿਚ 36 ਯਾਤਰੀ ਜੰਮੂ ਰਵਾਨਾ ਹੋਏ। ਇਨ੍ਹਾਂ ਵਿਚੋਂ ਜ਼ਿਆਦਾਤਰ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਹਨ। ਇਸ ਫਲਾਈਟ ਦਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਦਘਾਟਨ ਕੀਤਾ। ਇਸ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਕਾਂਗਰਸ ਵਿਚ ਘੁਟਾਲੇ ਅਤੇ ਭ੍ਰਿਸ਼ਟਾਚਾਰ ਜਿਹੀ ਗੰਭੀਰ ਬਿਮਾਰੀਆਂ ਸ਼ਾਮਲ ਹਨ।

ਇਸ ਦੇ ਚਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਖੁਦ ਸਿਟੀ ਸੈਂਟਰ ਘੁਟਾਲੇ ਵਿਚ ਫਸ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੇ ਜਵਾਈ ਬੈਂਕ ਘੁਟਾਲੇ ਵਿਚ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਦ ਕੇਂਦਰ ਵਿਚ ਕਾਂਗਰਸ ਦੀ ਯੂਪੀਏ ਸਰਕਾਰ ਸੀ ਤਾਂ ਪਾਰਟੀ ਦੇ ਵੱਡੇ ਵੰਡੇ ਨੇਤਾ ਘੁਟਾਲੇ ਕਰਦੇ ਰਹੇ ਹਨ ਅਤੇ ਕਈ ਨੇਤਾ ਤਾਂ ਘੁਟਾਲਾ ਕਰਨ ਦੇ ਦੋਸ਼ ਵਿਚ ਜੇਲ੍ਹ ਤੱਕ ਜਾ ਚੁੱਕੇ ਹਨ। ਉਨ੍ਹਾਂ ਨੇ ਦੋਸ਼ ਲਗਾÎਇਆ ਕਿ ਸੂਬੇ ਵਿਚ ਕੈਪਟਨ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੋਰ ਧਾਰਮਿਕ ਸਥਾਨਾਂ ਦੇ ਲਈ ਵੀ ਬਠਿੰਡਾ ਤੋਂ ਛੇਤੀ ਫਲਾਈਟ ਸ਼ੁਰੂ ਕੀਤੀ ਜਾਵੇਗੀ। ਦੇਸ਼ ਦੇ ਹੋਰ ਧਾਰਮਿਕ ਸਥਾਨਾਂ ਨੂੰ ਏਅਰ ਸੇਵਾ ਨਾਲ ਜੋੜਨ ਦੇ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਬਠਿੰਡਾ ਤੋਂ ਜੰਮੂ ਲਈ ਏਅਰ ਇੰਡੀਆ ਦੀ ਉਡਾਣ ਸ਼ੁਰੂ