ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਝਟਕਾ


ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ) : ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਵਾਲੀ ਪਟੀਸ਼ਨ ‘ਤੇ ਕੋਈ ਫੈਸਲਾ ਨਾ ਸੁਣਾਉਂਦਿਆਂ, ਇਸ ‘ਤੇ 8 ਮਈ ਦੀ ਤਾਰੀਖ਼ ਪਾ ਕੇ ਕਮੇਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਨੇ ਸੋਮਵਾਰ ਨੂੰ ਆਦੇਸ਼ ਦਿੱਤਾ ਹੈ ਕਿ ‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੀ ਸਕਰੀਨਿੰਗ ਸਬੰਧੀ ਪਹਿਲਾਂ ਦਿੱਤੇ ਗਏ ਹੁਕਮਾਂ ਨੂੰ ਲਾਗੂ ਰੱਖਿਆ ਜਾਵੇ। ਸੀਨੀਅਰ ਵਕੀਲ ਆਰਐਸ ਸੂਰੀ ਨੇ ਅਦਾਲਤ ਨੂੰ ਦੱਸਿਆ ਕਿ ਫ਼ਿਲਮ ਨੂੰ ਪੰਜਾਬ ਤੋਂ ਇਲਾਵਾ ਬਾਕੀ ਪੂਰੇ ਦੇਸ਼ ਵਿੱਚ ਰਿਲੀਜ਼ ਕੀਤਾ ਗਿਆ ਹੈ। ਜਸਟਿਸ ਦੀਪਕ ਮਿਸ਼ਰਾ, ਜਸਟਿਸ ਏਐਮ ਖਾਨਵਿਲਕਰ ਤੇ ਡੀਵਾਈ ਚੰਦਰਚੂੜ੍ਹ ਨੇ ਕਿਹਾ ਕਿ ਮੂਲ ਵਿਵਾਦ ਇਹ ਹੋਣਾ ਚਾਹੀਦਾ ਹੈ ਕਿ ਕੀ ਫ਼ਿਲਮ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਸਹੀ ਤਰੀਕੇ ਨਾਲ ਦਿਖਾਇਆ ਗਿਆ ਹੈ ਜਾਂ ਨਹੀਂ।

ਸ਼੍ਰੋਮਣੀ ਕਮੇਟੀ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਪੀਐਸ ਪਟਵਾਲੀਆ ਨੇ ਸੁਪਰੀਮ ਕੋਰਟ ਨੂੰ ਸ਼੍ਰੋਮਣੀ ਕਮੇਟੀ ਦੀ 2003 ਦੇ ਨੋਟੀਫ਼ਿਕੇਸ਼ਨ ਬਾਰੇ ਜਾਣੂੰ ਕਰਵਾਇਆ ਜਿਸ ਤਹਿਤ ਕਿਸੇ ਵੀ ਵਿਅਕਤੀ ਨੂੰ ਸਿੱਖਾਂ ਦੇ 10 ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਪੰਜ ਪਿਆਰਿਆਂ ਦਾ ਕਿਰਦਾਰ ਨਿਭਾਉਣ ਦੀ ਆਗਿਆ ਨਹੀਂ। ਸੁਪਰੀਮ ਕੋਰਟ ਨੇ 10 ਅਪ੍ਰੈਲ ਨੂੰ ਐਸਜੀਪੀਸੀ ਦੀ ਨਾਨਕ ਸ਼ਾਹ ਫ਼ਕੀਰ ਫ਼ਿਲਮ ‘ਤੇ ਰੋਕ ਲਾਉਣ ਲਈ ਨਿਖੇਧੀ ਕਰਦਿਆਂ 13 ਅਪ੍ਰੈਲ ਨੂੰ ਪੂਰੇ ਦੇਸ਼ ਵਿੱਚ ਫ਼ਿਲਮ ਨੂੰ ਰਿਲੀਜ਼ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਝਟਕਾ