ਸੁਪਰੀਮ ਕੋਰਟ ਵੱਲੋਂ ਸ੍ਰੀਦੇਵੀ ਦੀ ਮੌਤ ਦੀ ਜਾਂਚ ਸਬੰਧੀ ਪਟੀਸ਼ਨ ਖ਼ਾਰਜ


ਨਵੀਂ ਦਿੱਲੀ, 11 ਮਈ (ਏਜੰਸੀ) : ਸੁਪਰੀਮ ਕੋਰਟ ਨੇ ਬੌਲੀਵੁੱਡ ਅਦਾਕਾਰਾ ਸ੍ਰੀਦੇਵੀ ਦੀ ਮੌਤ ਦੀ ਨਿਰਪੱਖ ਜਾਂਚ ਦੀ ਮੰਗ ਕਰਨ ਵਾਲੀ ਅਪੀਲ ਅੱਜ ਖ਼ਾਰਜ ਕਰ ਦਿੱਤੀ ਹੈ। ਸ੍ਰੀਦੇਵੀ ਦੀ 24 ਫਰਵਰੀ ਨੂੰ ਦੁਬਈ ਦੇ ਇਕ ਹੋਟਲ ਦੇ ਬਾਥ ਟੱਬ ਵਿੱਚ ਡੁੱਬ ਕੇ ਮੌਤ ਹੋ ਗਈ ਸੀ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏਐਮ ਖ਼ਾਨਵਿਲਕਰ ਅਤੇ ਜਸਟਿਸ ਡੀਵਾਈ ਚੰਦਰਚੂੜ ਦੇ ਬੈਂਚ ਨੇ ਸੁਨੀਲ ਕੁਮਾਰ ਦੀ ਅਪੀਲ ਖ਼ਾਰਜ ਕਰ ਦਿੱਤੀ।

ਅਪੀਲਕਰਤਾ ਨੇ ਸ੍ਰੀਦੇਵੀ ਦੀ ਮੌਤ ਦੀ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਸ੍ਰੀਦੇਵੀ ਦੀ ਮੌਤ ਦੀ ਅਪੀਲ ਇਹ ਕਹਿੰਦਿਆਂ ਖ਼ਾਰਜ ਕਰ ਦਿੱਤੀ ਸੀ ਕਿ ਭਾਰਤ ਅਤੇ ਦੁਬਈ ਪ੍ਰਸ਼ਾਸਨ ਪਹਿਲਾਂ ਹੀ ਇਸ ਘਟਨਾ ਦੀ ਜਾਂਚ ਕਰ ਚੁੱਕੇ ਹਨ। ਇਸ ਤੋਂ ਬਾਅਦ ਸੁਨੀਲ ਕੁਮਾਰ ਸੁਪਰੀਮ ਕੋਰਟ ਪੁੱਜੇ ਸਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸੁਪਰੀਮ ਕੋਰਟ ਵੱਲੋਂ ਸ੍ਰੀਦੇਵੀ ਦੀ ਮੌਤ ਦੀ ਜਾਂਚ ਸਬੰਧੀ ਪਟੀਸ਼ਨ ਖ਼ਾਰਜ