ਰਾਹੁਲ ਅੰਦਰ ਜਾਗਿਆ ਕਿਸਾਨਾਂ ਲਈ ਦਰਦ


ਮੰਦਸੌਰ, 6 ਜੂਨ (ਏਜੰਸੀ) : ਇੱਕ ਸਾਲ ਪਹਿਲਾਂ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਪੁਲਿਸ ਵੱਲੋਂ ਚਲਾਈ ਗੋਲੀ ‘ਚ ਮਾਰੇ ਗਏ ਛੇ ਕਿਸਾਨਾਂ ਤੇ ਸਿਆਸਤ ਅਜੇ ਵੀ ਜਾਰੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਰੈਲੀ ਨੂੰ ਸੰਬੋਧਨ ਕਰਨ ਲਈ ਮੰਦਸੌਰ ਪਹੁੰਚੇ ਜਿਥੇ ਉਨ੍ਹਾਂ ਮੋਦੀ ਤੇ ਸਰਕਾਰ ਸ਼ਿਵਰਾਜ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੀਜੇਪੀ ਦੇ ਰਾਜ ‘ਚ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ‘ਤੇ 10 ਦਿਨਾਂ ਦੇ ਅੰਦਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਆਂ ਮਿਲੇਗਾ ਤੇ ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲਿਆਂ ‘ਤੇ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸ ਮਾਰੇ ਗਏ ਕਿਸਾਨਾਂ ਨੂੰ ਸ਼ਹੀਦ ਦੱਸ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਆਂ ਦੇਣਾ ਤਾਂ ਦੂਰ ਦੀ ਗੱਲ ਜਿਨ੍ਹਾਂ ਲੋਕਾਂ ਨੇ ਆਪਣਾ ਹੱਕ ਮੰਗ ਰਹੇ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਉਨ੍ਹਾਂ ਖਿਲਾਫ ਕੋਈ ਠੋਸ ਕਾਰਵਾਈ ਵੀ ਨਹੀਂ ਕੀਤੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਰਾਹੁਲ ਅੰਦਰ ਜਾਗਿਆ ਕਿਸਾਨਾਂ ਲਈ ਦਰਦ