ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਬਰੀ


ਐਸਏਐਸ ਨਗਰ, 27 ਜੁਲਾਈ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਬਰੀ ਹੋ ਗਏ ਹਨ। ਕੈਪਟਨ ਅੱਜ ਮੋਹਾਲੀ ਅਦਾਲਤ ਦੇ ਸਾਹਮਣੇ ਪੇਸ਼ ਹੋਏ ਸਨ, ਜਿੱਥੇ ਇਹ ਫ਼ੈਸਲਾ ਸੁਣਾਇਆ ਗਿਆ ਹੈ। ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲੇ ਵਿਚ ਸਾਰੇ 15 ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਨੂੰ ਰੱਦ ਕਰਨ ਦੇ ਸਬੰਧ ਵਿਚ ਅਦਾਲਤ ਵਲੋਂ ਅੱਜ ਆਪਣਾ ਫ਼ੈਸਲਾ ਸੁਣਾਇਆ ਗਿਆ ਹੈ। ਦਸ ਦਈਏ ਕਿ ਇਸ ਕੇਸ ਵਿਚ ਕੈਪਟਨ ਅਮਰਿੰਦਰ 18 ਮੁਲਜ਼ਮਾਂ ਵਿਚੋਂ ਇਕ ਸਨ। ਅਗਸਤ 2017 ਵਿਚ, ਅਦਾਲਤ ਨੇ ਦੂਜੀ ਵਾਰ ਰੱਦ ਰਿਪੋਰਟ ਦੇ ਫ਼ੈਸਲੇ ਨੂੰ ਖਾਰਜ ਕਰ ਦਿਤਾ ਸੀ ਅਤੇ ਇਸ ਮਾਮਲੇ ਨੂੰ ਦੁਬਾਰਾ ਵਿਚਾਰਨ ਲਈ ਵਿਜੀਲੈਂਸ ਨੂੰ ਨਿਰਦੇਸ਼ ਦਿਤੇ ਸਨ।

ਸਤੰਬਰ 2008 ਵਿਚ ਵਿਜੀਲੈਂਸ ਨੇ ਧਾਰਾ 420 (ਧੋਖਾਧੜੀ), 467 ਅਤੇ 468,471 (ਜਾਅਲੀ ਦਸਤਾਵੇਜ਼ ਦੀ ਵਰਤੋਂ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਦੋਸ਼ੀਆਂ ‘ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਵਲੋਂ ਇਸ ਮਾਮਲੇ ਵਿਚ ਇਕ ਚਲਾਨ ਫਰਵਰੀ 2008 ਵਿਚ ਦਰਜ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਕਥਿਤ ਘੁਟਾਲੇ ਵਿਚ 18 ਲੋਕ ਸ਼ਾਮਲ ਸਨ, ਜਿਨ੍ਹਾਂ ਨੇ ਸਰਕਾਰੀ ਖਜ਼ਾਨੇ ਨੂੰ 360 ਕਰੋੜ ਰੁਪਏ ਦਾ ਚੂਨਾ ਲਗਾਇਆ ਗਿਆ ਸੀ। ਸ਼ੁਕਰਵਾਰ ਨੂੰ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਦਾਲਤ ਵਿਚ ਪੇਸ਼ ਹੋਏ ਸਨ। ਇਸ ਮੌਕੇ ਅਦਾਲਤ ਵਿਚ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।

ਦਸ ਦਈਏ ਕਿ ਇਸ ਮਾਮਲੇ ਵਿਚ ਨਾਮਜ਼ਦ ਤਿੰਨ ਸਾਬਕਾ ਮੰਤਰੀਆਂ ਚੌਧਰੀ ਜਗਜੀਤ ਸਿੰਘ, ਰਘੁਨਾਥ ਸਹਾਏਪੁਰੀ ਅਤੇ ਕੇਵਲ ਕ੍ਰਿਸ਼ਨ ਦੀ ਮੌਤ ਹੋ ਚੁੱਕੀ ਹੈ। ਅਦਾਲਤ ਵਿਚੋਂ ਬਰੀ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਦਾਲਤ ‘ਤੇ ਪੂਰਾ ਭਰੋਸਾ ਸੀ। ਕੈਪਟਨ ਨੇ ਕਿਹਾ ਕਿ ਬੇਸ਼ੱਕ ਇਸ ਮਾਮਲੇ ਵਿਚ ਉਹ ਬਰੀ ਹੋ ਗਏ ਹਨ ਪਰ ਇੰਨੇ ਸਾਲ ਸਰਕਾਰ ਦਾ ਪੈਸਾ ਖ਼ਰਾਬ ਹੀ ਹੋਇਆ ਹੈ। ਵਿਜੀਲੈਂਸ ਵਲੋਂ ਦਰਜ ਇਸ ਝੂਠੇ ਮਾਮਲੇ ਵਿਚ ਪੰਜ ਸੌ ਦੇ ਕਰੀਬ ਪੇਸ਼ੀਆਂ ਪੈ ਚੁੱਕੀਆਂ ਹਨ, ਜਿਸ ਕਾਰਨ ਸਮਾਂ ਖ਼ਰਾਬ ਹੋਇਆ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਬਰੀ