ਕੈਪਟਨ ਸਰਕਾਰ ਵਾਅਦੇ ਤੋਂ ਮੁੱਕਰੀ


12,000 ਕਿਸਾਨਾਂ ਦੀਆਂ ਜ਼ਮੀਨਾਂ ਹੋਣਗੀਆਂ ਕੁਰਕ

ਚੰਡੀਗੜ੍ਹ, 18 ਜੁਲਾਈ (ਏਜੰਸੀ) : ਪੰਜਾਬ ਖੇਤੀਬਾੜੀ ਵਿਕਾਸ ਬੈਂਕ (ਪੀਏਡੀਬੀ) ਦੀ ਪਟਿਆਲਾ ਡਵੀਜ਼ਨ ਨੇ 12,625 ਡਿਫਾਲਟਰ ਕਿਸਾਨਾਂ ਦੀ ਸੂਚੀ ਤਿਆਰ ਕੀਤੀ ਹੈ। ਬੈਂਕ ਹੁਣ ਇਨ੍ਹਾਂ ਦੀ ਜ਼ਮੀਨ ਨਿਲਾਮ ਕਰਕੇ ਆਪਣੇ ਪੈਸੇ ਦੀ ਭਰਪਾਈ ਕਰਨਗੇ। ਬੈਂਕ ਛੇ ਜ਼ਿਲ੍ਹਿਆਂ ਦੇ ਇਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਕਰਕੇ 229.80 ਕਰੋੜ ਰੁਪਏ ਦੇ ਬਕਾਏ ਵਸੂਲਣ ਦੀ ਤਿਆਰੀ ਵਿੱਚ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਚੋਣ ਵਾਅਦਿਆਂ ਵਿੱਚ ਕਿਹਾ ਸੀ ਕਿ ਉਹ ਕਿਸਾਨਾਂ ਦੀ ਜ਼ਮੀਨ ਕੁਰਕ ਨਹੀਂ ਹੋਣ ਦੇਣਗੇ।

ਇੰਨਾ ਹੀ ਨਹੀਂ ਪੀਏਡੀਬੀ ਆਪਣੇ 342.12 ਕਰੋੜ ਰੁਪਏ ਦੇ ਬਕਾਏ ਵਸੂਲਣ ਲਈ 19,758 ਕਿਸਾਨਾਂ ਨੂੰ ਅਦਾਲਤ ਤਕ ਲਿਜਾਣ ਲਈ ਵੀ ਚਾਰਾਜੋਈ ਕਰ ਰਹੀ ਹੈ। ਇਨ੍ਹਾਂ ਕਦਮਾਂ ਤੋਂ ਬਾਅਦ ਬੈਂਕ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਉਹ ਬੈਂਕ ਦੇ ਇਸ ਕਦਮ ਦਾ ਵਿਰੋਧ ਕਰਨਗੇ ਤੇ ਕਿਸੇ ਵੀ ਹਾਲਤ ਵਿੱਚ ਕਿਸੇ ਨੂੰ ਲਾਗੂ ਨਹੀਂ ਹੋਣ ਦੇਣਗੇ।

ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਮੁੱਕ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ ਤੇ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰਨਾ ਚਾਹੀਦਾ ਹੈ। ਪੀਏਡੀਬੀ ਨੇ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ (ਰੋਪੜ), ਬਰਨਾਲਾ, ਸੰਗਰੂਰ ਤੇ ਲੁਧਿਆਣਾ ਦੇ ਕਿਸਾਨਾਂ ਦੀ ‘ਕੁਰਕੀ ਸੂਚੀ’ ਤਿਆਰ ਕੀਤੀ ਹੈ। ਬੈਂਕ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ 109 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤੇ ਹਨ ਤੇ ਇਨ੍ਹਾਂ ਵਿੱਚੋਂ 28 ਕਿਸਾਨ ਗ੍ਰਿਫ਼ਤਾਰ ਵੀ ਕਰ ਲਏ ਗਏ ਹਨ ਤੇ ਉਨ੍ਹਾਂ ਤੋਂ 70.79 ਲੱਖ ਰੁਪਏ ਵਸੂਲ ਵੀ ਲਏ ਹਨ।

ਬੈਂਕ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਰਜਨੀਸ਼ ਬਾਂਸਲ ਨੇ ‘ਫਖ਼ਰ’ ਮਹਿਸੂਸ ਕਰਦਿਆਂ ਕਿਹਾ ਕਿ ਸਾਡੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਸਦਕਾ ਬੈਂਕ ਨੇ 578.42 ਕਰੋੜ ਦੇ ਕਰਜ਼ਿਆਂ ਵਿੱਚ 26.74 % (ਯਾਨੀ 154.67 ਕਰੋੜ) ਰੁਪਏ ਵਸੂਲ ਲਏ ਹਨ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਦੁੱਗਣੇ ਤੋਂ ਵੀ ਵੱਧ (59.10 ਕਰੋੜ ਰੁਪਏ) ਹੈ। ਹਾਲਾਂਕਿ, ਉਨ੍ਹਾਂ ਕਰਜ਼ ਵਸੂਲੀ ਲਈ ਵਰਤੇ ਗਏ ਢੰਗ ਤਰੀਕਿਆਂ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ। ਪੀਏਡੀਬੀ ਦੇ ਇਸ ਫੈਸਲੇ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਕੈਪਟਨ ਸਰਕਾਰ ਵਾਅਦੇ ਤੋਂ ਮੁੱਕਰੀ