ਸੁਪਰੀਮ ਕੋਰਟ ਦੀ ਹਰੀ ਝੰਡੀ ਮਗਰੋਂ ਕੇਜਰੀਵਾਲ ਦਾ ਵੱਡਾ ਫੈਸਲਾ


ਨਵੀਂ ਦਿੱਲੀ, 6 ਜੁਲਾਈ (ਏਜੰਸੀ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਘਰ-ਘਰ ਰਾਸ਼ਨ ਵੰਡਣ ਦੀ ਯੋਜਨਾ ਨੂੰ ਮਨਜ਼ੂਰੀ ਦਿੰਦਿਆਂ ਖੁਰਾਕ ਵਿਭਾਗ ਨੂੰ ਇਸ ਸਕੀਮ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਉਪ ਰਾਜਪਾਲ ਦੀਆਂ ਸ਼ਕਤੀਆਂ ’ਤੇ ਕੈਂਚੀ ਚਲਾਉਣ ਵਾਲੇ ਸੁਪਰੀਮ ਕੋਰਟ ਦੇ ਫੈਸਲੇ ਦੇ ਦੋ ਦਿਨਾਂ ਬਾਅਦ ਕੇਜਰੀਵਾਲ ਨੇ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਉਪ ਰਾਜਪਾਲ ਅਨਿਲ ਬੈਜਲ ਨੇ ਰਾਸ਼ਨ ਦੀ ਡੋਰਸਟੈੱਪ ਡਿਲਵਰੀ ਬਾਰੇ ਦਿੱਲੀ ਸਰਕਾਰ ਦੇ ਪ੍ਰਸਤਾਵ ’ਤੇ ਇਤਰਾਜ਼ ਕੀਤਾ ਸੀ। ‘ਆਪ’ ਸਰਕਾਰ ਵੱਲੋਂ ਇਸ ਸਕੀਮ ਨੂੰ ਲਾਗੂ ਕਰਨ ਤੋਂ ਪਹਿਲਾਂ ਕੇਂਦਰ ਨੂੰ ਸਕੀਮ ’ਤੇ ਵਿਚਾਰ-ਚਰਚਾ ਕਰਨ ਲਈ ਕਿਹਾ ਸੀ।

ਕੇਜਰੀਵਾਲ ਨੇ ਇਸ ਸਕੀਮ ਨੂੰ ਲਾਗੂ ਕਰਨ ਸਬੰਧੀ ਆਪਣੇ ਟਵਿੱਟਰ ਖ਼ਾਤੇ ਤੋਂ ਇੱਕ ਟਵੀਟ ਵੀ ਕੀਤਾ ਤੇ ਇਸ ਸਕੀਮ ਸਬੰਧੀ ਜਾਣਕਾਰੀ ਦਿੱਤੀ। ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪਹਿਲਾਂ ਹੀ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨੂੰ ਉਪ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਗਿਆ ਸੀ। ਉਪ ਰਾਜਪਾਲ ਨੇ ਇਸ ਨੂੰ ਸਰਕਾਰ ਕੋਲ ਵਾਪਸ ਭੇਜ ਦਿੱਤਾ। ਇਸ ਨੂੰ ਕੇਂਦਰ ਸਰਕਾਰ ਤੋਂ ਵਿਚਾਰ ਕਰਨ ਲਈ ਕਿਹਾ ਸੀ।

ਇਸ ਪਿੱਛੋਂ ਸੁਪਰੀਮ ਕੋਰਟ ਦੇ ਆਦੇਸ਼ ਬਾਅਦ ਮੁੱਖ ਮੰਤਰੀ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਆਪਣੇ ਨਿਰਦੇਸ਼ ਵਿੱਚ ਕਿਹਾ ਸੀ ਕਿ ਉਪ ਰਾਜਪਾਲ ਸਰਕਾਰ ਦੇ ਫੈਸਲਿਆਂ ਵਿੱਚ ਅੜਿੱਕਾ ਨਹੀਂ ਪਾ ਸਕਦੇ ਤੇ ਉਨ੍ਹਾਂ ਨੂੰ ਸਰਕਾਰ ਦੀ ਸਲਾਹ ਨਾਲ ਕੰਮ ਕਰਨ ਲਈ ਕਿਹਾ ਸੀ। ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸਰਕਾਰ ਤੇ ਕੇਂਦਰ ਵਿਚਾਲੇ ਸ਼ਕਤੀਆਂ ਦੇ ਟਕਰਾਅ ’ਤੇ ਸੁਪਰੀਮ ਕੋਰਟ ਦੇ ਫੈਸਲੇ ਉੱਤੇ ਚਰਚਾ ਕਰਨ ਲਈ ਅੱਜ ਬੈਜਲ ਨਾਲ ਮੁਲਾਕਾਤ ਕਰਨਗੇ। ਸੁਪਰੀਮ ਕੋਰਟ ਦੇ ਫੈਸਲੇ ਬਾਅਦ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸੁਪਰੀਮ ਕੋਰਟ ਦੀ ਹਰੀ ਝੰਡੀ ਮਗਰੋਂ ਕੇਜਰੀਵਾਲ ਦਾ ਵੱਡਾ ਫੈਸਲਾ