ਸੁਰੇਸ਼ ਪ੍ਰਭੂ ਨੇ ਕੀਤਾ ਵੱਡਾ ਐਲਾਨ,ਹੁਣ ਭਾਰਤ `ਚ ਵੀ ਬਣਨਗੇ ਜਹਾਜ਼


ਕੋਲਕਾਤਾ, 8 ਜੁਲਾਈ (ਏਜੰਸੀ) : ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨਾ ਇਕ ਵੱਡੀ ਚੁਣੌਤੀ ਦੇ ਰੂਪ ਵਿਚ ਦੱਸਿਆ ਹੈ। ਉਹਨਾਂ ਨੇ ਕਿਹਾ ਹੈ ਕਿ ਅਗਲੇ ਕੁਝ ਸਾਲਾਂ ਵਿਚ ਭਾਰਤ ਨੂੰ ਘੱਟ ਤੋਂ ਘੱਟ ਇਕ ਹਜ਼ਾਰ ਹਵਾਈ ਜਹਾਜ਼ਾਂ ਦੀ ਜ਼ਰੂਰਤ ਹੋਵੇਗੀ। ਨਾਲ ਹੀ ਪ੍ਰਭੁ ਨੇ ਸੀ.ਆਈ.ਆਈ. ਦੁਆਰਾ ਆਯੋਜਿਤ ਕੀਤੇ ਇੱਕ ਸਮਾਰੋਹ ਵਿੱਚ ਕਿਹਾ ਹੈ ਕਿ ਆਵਾਜਾਈ ਲਈ ਬੁਨਿਆਦੀ ਢਾਂਚਾ ਇੱਕ ਵੱਡੀ ਚੁਣੌਤੀ ਹੈ ਅਤੇ ਇਸ ਲਈ ਅਸੀਂ 2035 ਲਈ ਇਕ ਵਿਆਪਕ ਅਤੇ ਏਕੀਕ੍ਰਿਤ ਯੋਜਨਾ ਤਿਆਰ ਕਰ ਰਹੇ ਹਾਂ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਏਵੀਏਸ਼ਨ ਇੱਕ ਅਜਿਹਾ ਖੇਤਰ ਹੈ ਜੋ ਸੰਸਾਰ ਵਿੱਚ ਅਗਵਾਈ ਦੀ ਭੂਮਿਕਾ ਨਿਭਾ ਸਕਦਾ ਹੈ।

ਪ੍ਰਭੂ ਨੇ ਕਿਹਾ ਕਿ ਸਰਕਾਰ ਕਾਰਗੋ ਨੀਤੀ ‘ਤੇ ਵੀ ਕੰਮ ਕਰ ਰਹੀ ਹੈ. ਇਸ ਖੇਤਰ ਵਿਚ ਵਿਕਾਸ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਕ ਵੱਖਰੀ ਨੀਤੀ ਤਿਆਰ ਕਰ ਰਹੇ ਹਾਂ ਕਿਉਂਕਿ ਇਕ ਤੋਂ ਦੂਜੇ ਸਥਾਨ ਤੱਕ ਜਾਣ ਦੀ ਲੋੜ ਨੂੰ ਵਧਾ ਕੇ ਇਸ ਖੇਤਰ ਦੇ ਵਿਕਾਸ ਦੀ ਵੱਡੀ ਸੰਭਾਵਨਾ ਮੰਨੀ ਜਾ ਰਹੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਪ੍ਰਤੀਕਿਰਿਆ ਦਿਤੀ ਹੈ ਕਿ ਦੇਸ਼ ਦੇ ਹਵਾਬਾਜ਼ੀ ਖੇਤਰ ਅਗਲੇ ਕੁਝ ਸਾਲਾਂ ਵਿੱਚ ਸਭ ਤੋਂ ਵੱਧ ਨਿਰੰਤਰ ਵਿਕਾਸ ਦਰ ਨੂੰ ਦੇਖੇਗੀ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਿ ਸਫਲਤਾਪੂਰਵਕ ਉਡਾਨਾਂ ਲਈ ਜਮੀਨ ਤੇ ਬੁਨਿਆਦੀ ਢਾਂਚਾ ਉਸਾਰਨ ਦੀ ਜ਼ਰੂਰਤ ਹੈ। ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਜ਼ਮੀਨ ਦੀ ਖਰੀਦ ਭਾਰਤ ਵਿਚ ਇਕ ਚੁਣੌਤੀ ਹੈ. ਉਹਨਾਂ ਦਸਿਆ ਕਿ ਹਨ ਪ੍ਰੋਜੈਕਟਾਂ ਲਈ ਭਾਰਤ ਵਿਚ ਜਮੀਨ ਖ਼ਰੀਦਣਾ ਕਾਫੀ ਮੁਸ਼ਕਿਲ ਹੋ ਰਿਹਾ ਹੈ।

ਦਸ ਦੇਈਏ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਭਾਰਤ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਣ ਵਾਲਾ ਹੈ। ਇਸ ਨਾਲ ਲੋਕਾਂ ਨੂੰ ਨਿਰਯਾਤ ਕਰਨਾ ਵੀ ਸੌਖਾ ਹੋ ਜਾਵੇਗਾ। ਇਸ ਪ੍ਰੋਜੈਕਟ ਤੇ ਜਲਦ ਤੋਂ ਜਲੜ ਕੰਮ ਸ਼ੁਰੂ ਹੋ ਜਾਵੇਗਾ। ਨਾਲ ਹੀ ਪ੍ਰਭੂ ਨੇ ਕਿਹਾ ਇਸ ਪ੍ਰੋਜੈਕਟ ਵਿਚ ਤਕਨਾਲੋਜੀ ਇੱਕ ਵੱਡੀ ਅਤੇ ਅਹਿਮ ਭੂਮਿਕਾ ਨਿਭਾਉਣ ਜਾ ਰਹੀ ਹੈ. ਸਾਨੂੰ ਅਗਲੇ ਕੁਝ ਸਾਲਾਂ ਵਿੱਚ ਘੱਟ ਤੋਂ ਘੱਟ ਇਕ ਹਜ਼ਾਰ ਹਵਾਈ ਜਹਾਜ਼ ਬਣਾਉਣ ਦੀ ਲੋੜ ਹੈ ਤਾਂ ਜੋ ਸਾਨੂੰ ਉਨ੍ਹਾਂ ਨੂੰ ਆਯਾਤ ਕਰਨ ਦੀ ਲੋੜ ਨਾ ਪਵੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸੁਰੇਸ਼ ਪ੍ਰਭੂ ਨੇ ਕੀਤਾ ਵੱਡਾ ਐਲਾਨ,ਹੁਣ ਭਾਰਤ `ਚ ਵੀ ਬਣਨਗੇ ਜਹਾਜ਼