ਸ਼੍ਰੋਮਣੀ ਕਮੇਟੀ ਨੇ ਜਨਰਲ ਰਾਵਤ ਕੋਲ ਉਠਾਏ ਸਿੱਖਾਂ ਦੇ ਮੁੱਦੇ


ਅੰਮ੍ਰਿਤਸਰ, 8 ਜੁਲਾਈ (ਏਜੰਸੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਭਾਰਤੀ ਫੌਜ ਦੇ ਮੁਖੀ ਜਨਰਲ ਬਿਪਨ ਰਾਵਤ ਨਾਲ ਲਗਪਗ ਪੰਦਰਾਂ ਮਿੰਟ ਮੁਲਾਕਾਤ ਕੀਤੀ। ਉਨ੍ਹਾਂ ਨੇ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਗੁੰਮ ਹੋ ਗਏ ਸਾਮਾਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮਸਲਾ ਪਿਛਲੇ ਪੱਚੀ ਸਾਲਾਂ ਤੋਂ ਲਗਾਤਾਰ ਕੇਂਦਰ ਸਰਕਾਰ ਵੱਲੋਂ ਅਣਗੌਲਿਆਂ ਕੀਤਾ ਜਾ ਰਿਹਾ ਸੀ। ਇਸ ਮੁੱਦੇ ਨੂੰ ਹਮੇਸ਼ਾ ਡਿਫੈਂਸ ਨਾਲ ਜੁੜਿਆ ਮਸਲਾ ਕਹਿ ਕੇ ਟਾਲ ਦਿੱਤਾ ਜਾਂਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਸਲਾ ਭਾਰਤੀ ਫੌਜ ਦੇ ਮੁਖੀ ਬਿਪਨ ਰਾਵਤ ਦੇ ਧਿਆਨ ਵਿੱਚ ਲਿਆ ਦਿੱਤਾ ਹੈ। ਉਨ੍ਹਾਂ ਨੇ ਇਸ ਮਸਲੇ ਬਾਰੇ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ ਇਸ ਤੋਂ ਇਲਾਵਾ ਜਥੇਦਾਰ ਲੌਂਗੋਵਾਲ ਨੇ ਕਿਹਾ ਕਿ ਲੇਹ ਵਿਖੇ ਗੁਰਦੁਆਰਾ ਪੱਥਰ ਸਾਹਿਬ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਲੈਣ ਲਈ ਵੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਫ਼ੌਜ ਦੇ ਮੁਖੀ ਤੋਂ ਮੰਗ ਕੀਤੀ ਹੈ ਕਿ ਇਸ ਦੀ ਸਾਂਭ ਸੰਭਾਲ ਦੇ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜਾਵੇ। ਇਸ ਸਬੰਧੀ ਵੀ ਉਨ੍ਹਾਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ।

ਇਸ ਮੌਕੇ ਲੌਂਗੋਵਾਲ ਨੇ ਨਸ਼ੇ ਦੇ ਮੁੱਦੇ ਤੇ ਪੁੱਛੇ ਸਵਾਲ ਦੇ ਜਵਾਬ ’ਚ ਕੈਪਟਨ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਤੋਂ ਬਿਲਕੁਲ ਨਾਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਡੋਪ ਟੈਸਟ ਨਾਲ ਕੁਝ ਨਹੀਂ ਹੋਣ ਵਾਲਾ। ਇਹ ਪੰਜਾਬ ਸਰਕਾਰ ਦਾ ਡਰਾਮਾ ਹੈ ਜਦਕਿ ਸਰਕਾਰ ਨਸ਼ਿਆਂ ਨੂੰ ਰੋਕਣ ਦੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੀ ਰਹੀ ਹੈ।


Like it? Share with your friends!

-1

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸ਼੍ਰੋਮਣੀ ਕਮੇਟੀ ਨੇ ਜਨਰਲ ਰਾਵਤ ਕੋਲ ਉਠਾਏ ਸਿੱਖਾਂ ਦੇ ਮੁੱਦੇ