ਹੁਣ ਨਿਊਯਾਰਕ ਦੇ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਸਿੱਖੀ ਦਾ ਇਤਿਹਾਸ


ਨਿਊਯਾਰਕ, 22 ਜੁਲਾਈ (ਏਜੰਸੀ) : ਨਿਊਯਾਰਕ ਦੇ ਸਕੂਲਾਂ ਵਿੱਚ ਹੁਣ ਵਿਦਿਆਰਥੀਆਂ ਨੂੰ ਸਿੱਖੀ ਦਾ ਇਤਿਹਾਸ ਪੜ੍ਹਾਇਆ ਜਾਵੇਗਾ। ਗੈਰ-ਮੁਨਾਫਾ ਸੰਗਠਨ ਯੂਨਾਈਟਡ ਸਿੱਖਸ ਨੇ ਨਿਊਯਾਰਕ ਦੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅਮਰੀਕੀ ਵਿਦਿਆਰਥੀਆਂ ਨੂੰ ਸਿੱਖ ਧਰਮ ਅਤੇ ਸਿੱਖ ਰੀਤੀ-ਰਿਵਾਜਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ ਨਿਊਯਾਰਕ ਦੇ ਕਵੀਨਜ਼ ਨਗਰ ਵਿੱਚ ਪੈਂਦੇ ਜਮਾਇਕਾ ਇਲਾਕੇ ਵਿਖੇ ਨਿਊਯਾਰਕ ਸਿੱਖਿਆ ਵਿਭਾਗ ਅਤੇ ਯੂਨਾਈਟਡ ਸਿੱਖਸ ਦੇ ਮੈਂਬਰਾਂ ਨੇ ਇੱਕ ਬੈਠਕ ਕੀਤੀ।

ਬੈਠਕ ਦੌਰਾਨ ਪੰਜ ਇਲਾਕਿਆਂ ਦੇ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਪਾਠਕ੍ਰਮ ਜਾਰੀ ਕੀਤਾ ਗਿਆ, ਜਿਸ ਵਿੱਚ ਸਿੱਖ ਧਰਮ ਨਾਲ ਸਬੰਧਤ ਪਾਠ ਸ਼ਾਮਲ ਕੀਤੇ ਗਏ। ਇਸ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਅਮਰੀਕੀ ਵਿਦਿਆਰਥੀਆਂ ਨੂੰ ਆਪਣੇ ਸਿੱਖ ਸਹਿਪਾਠੀਆਂ ਦੇ ਇਤਿਹਾਸ ਬਾਰੇ ਬਹੁਤ ਘੱਟ ਜਾਣਕਾਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ ਕਿ ਹੁਣ ਅਮਰੀਕੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖ ਧਰਮ ਅਤੇ ਸਿੱਖ ਰੀਤੀ-ਰਿਵਾਜਾਂ ਬਾਰੇ ਜਾਗਰੂਕ ਕੀਤਾ ਜਾਵੇ।

ਰਿਪੋਰਟ ਮੁਤਾਬਕ ਸਕੂਲਾਂ ਵਿੱਚ ਸਿੱਖ ਵਿਦਿਆਰਥੀਆਂ ਨਾਲ ਕੌਮੀ ਦਰ ਨਾਲੋਂ ਦੁੱਗਣੇ ਤੋਂ ਵੀ ਵੱਧ ਧੱਕੇਸ਼ਾਹੀ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਗੋਰੇ ਸਹਿਪਾਠੀਆਂ ਨੂੰ ਸਿੱਖ ਧਰਮ ਬਾਰੇ ਗਿਆਨ ਨਾ ਹੋਣ ਕਾਰਨ ਉਹ ਸਿੱਖ ਵਿਦਿਆਰਥੀਆਂ ਵੱਲ ਨਫ਼ਰਤ ਭਰੀਆਂ ਨਿਗਾਹਾਂ ਨਾਲ ਵੇਖਦੇ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਹੁਣ ਨਿਊਯਾਰਕ ਦੇ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਸਿੱਖੀ ਦਾ ਇਤਿਹਾਸ