ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬੇਅਦਬੀ ਕਾਂਡਾਂ ਦੇ ਦੋਸ਼ੀ ਸਲਾਖਾਂ ਪਿੱਛੇ, ਸਰਕਾਰ ਦਾ ਦਾਅਵਾ


ਚੰਡੀਗੜ੍ਹ, 29 ਅਗਸਤ (ਏਜੰਸੀ) : ਕੈਪਟਨ ਸਰਕਾਰ ਦੇ ਮੰਤਰੀ ਨੇ ਬੇਅਦਬੀ ਕਾਂਡਾਂ ‘ਤੇ ਰਿਪੋਰਟ ਪੇਸ਼ ਹੋਣ ਤੋਂ ਬਾਅਦ ਇਸ ‘ਤੇ ਕਾਰਵਾਈ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਤਿੰਨ ਮਹੀਨੇ ਦੇ ਅੰਦਰ ਪਰਚੇ ਵੀ ਦਰਜ ਹੋਣਗੇ ਤੇ ਗ੍ਰਿਫ਼ਤਾਰੀਆਂ ਵੀ ਹੋਣਗੀਆਂ। ਰੰਧਾਵਾ ਨੇ ਅਕਾਲੀਆਂ ਤੇ ਕਾਂਗਰਸੀਆਂ ਦਰਮਿਆਨ ਦੋਸਤਾਨਾ ਮੈਚ ਨੂੰ ਨਕਾਰਦੇ ਹੋਏ ਕਿਹਾ ਕਿ ਵਿਧਾਨ ਸਭਾ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਠੋਕ ਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਜਿਨ੍ਹਾਂ ਦੇ ਨਾਂ ਆਏ ਹਨ, ਸਰਕਾਰ ਉਨ੍ਹਾਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ। ਜੇਲ੍ਹ ਮੰਤਰੀ ਨੇ ਦਾਅਵਾ ਕੀਤਾ ਕਿ ਤਿੰਨ ਮਹੀਨੇ ਦੇ ਅੰਦਰ-ਅੰਦਰ ਦੋਸ਼ੀ ਜੇਲ੍ਹ ਵਿੱਚ ਹੋਣਗੇ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਹਿਲਾਂ ਬੇਅਦਬੀ ਮਾਮਲਿਆਂ ਦੀ ਜਾਂਚ ਕੇਂਦਰ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰਨ ਦਾ ਐਲਾਨ ਕੀਤਾ ਸੀ। ਬੀਤੇ ਕੱਲ੍ਹ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਵਾਪਸ ਲੈ ਲਿਆ ਹੈ। ਹੁਣ ਇਨ੍ਹਾਂ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ। ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ ਤੇ ਵਿਰੋਧੀ ਧਿਰ ਦੀ ਜਾਂਚ ਨੂੰ ਤੈਅ ਸਮੇਂ ਵਿੱਚ ਕਰਵਾਉਣ ਦੀ ਮੰਗ ਵੀ ਪ੍ਰਵਾਨ ਕਰ ਲਈ ਸੀ। ਆਉਣ ਵਾਲੇ ਦਿਨਾਂ ਵਿੱਚ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਸੰਭਵ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬੇਅਦਬੀ ਕਾਂਡਾਂ ਦੇ ਦੋਸ਼ੀ ਸਲਾਖਾਂ ਪਿੱਛੇ, ਸਰਕਾਰ ਦਾ ਦਾਅਵਾ