ਨਸ਼ਿਆਂ ਖਿਲਾਫ 7 ਸੂਬਿਆਂ ਨੇ ਚੁੱਕੀ ਆਵਾਜ਼


ਚੰਡੀਗੜ੍ਹ, 20 ਅਗਸਤ (ਏਜੰਸੀ) : ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ਹਿਰ ‘ਚ ਸੋਮਵਾਰ ਨੂੰ 7 ਸੂਬਿਆਂ ਦੇ ਮੁੱਖ ਅਫਸਰਾਂ ਦੀ ਮੀਟਿੰਗ ਹੋਈ, ਜਿਸ ‘ਚ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਵੀ ਮੌਜੂਦ ਸਨ, ਹਾਲਾਂਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਮੌਸਮ ਖਰਾਬ ਹੋਣ ਕਾਰਨ ਮੀਟਿੰਗ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਲਵਾਈ। ਮੀਟਿੰਗ ‘ਚ ਫੈਸਲਾ ਲਿਆ ਗਿਆ ਕਿ ਹਰ 6 ਮਹੀਨਿਆਂ ਬਾਅਦ ਸਾਰੇ ਮੁੱਖ ਮੰਤਰੀਆਂ ਦੀ ਇਸ ਮੁੱਦੇ ਨੂੰ ਲੈ ਕੇ ਬੈਠਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ‘ਤੇ ਕਾਬੂ ਪਾਉਣ ਲਈ ਪੰਚਕੂਲਾ ‘ਚ ਵੱਖਰੇ ਤੌਰ ‘ਤੇ ਦਫਤਰ ਵੀ ਬਣਾਇਆ ਜਾਵੇਗਾ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਨਸ਼ਿਆਂ ਖਿਲਾਫ 7 ਸੂਬਿਆਂ ਨੇ ਚੁੱਕੀ ਆਵਾਜ਼