ਪੰਜਾਬ ‘ਚ ਚੋਣ ਜ਼ਾਬਤਾ ਲਾਗੂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 19 ਸਤੰਬਰ ਨੂੰ


ਚੰਡੀਗੜ੍ਹ, 29 ਅਗਸਤ (ਏਜੰਸੀ) : ਪੰਜਾਬ ਰਾਜ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆ ਤਰੀਕਾਂ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦਸਿਆ ਕਿ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ 4 ਤੋਂ 7 ਸਤੰਬਰ ਤਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ ਅਤੇ 10 ਸਤੰਬਰ ਨੂੰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦਸਿਆ ਕਿ 11 ਸਤੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਤੀਜੇ 22 ਸਤੰਬਰ ਨੂੰ ਐਲਾਨੇ ਜਾਣਗੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਪੰਜਾਬ ‘ਚ ਚੋਣ ਜ਼ਾਬਤਾ ਲਾਗੂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 19 ਸਤੰਬਰ ਨੂੰ