ਮੁੰਬਈ : ਇਮਾਰਤ ‘ਚ ਲੱਗੀ ਭਿਆਨਕ ਅੱਗ, 4 ਦੀ ਮੌਤ, 16 ਝੁਲਸੇ

ਮੁੰਬਈ, 22 ਅਗਸਤ (ਏਜੰਸੀ) : ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਪਰੇਲ ਇਲਾਕੇ ‘ਚ ਬੁੱਧਵਾਰ ਨੂੰ ਇਕ ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 16 ਲੋਕ ਜ਼ਖਮੀ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬਿਗ੍ਰੇਡ ਵਿਭਾਗ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਮਿਲਦੇ ਹੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜ ਗਈਆਂ ਅਤੇ ਅੱਗ ‘ਤੇ ਕਾਬੂ ਪਾਇਆ।

ਇਮਾਰਤ ‘ਚ ਫਸੇ ਲੋਕਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ।10-15 ਲੋਕਾਂ ਨੂੰ ਇਮਾਰਤ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਹ ਅੱਗ ਪਰੇਲ ਦੇ ਹਿੰਦਮਾਤਾ ਸਿਨੇਮਾ ਨੇੜੇ ਲੱਗੀ ਹੈ। ਕ੍ਰਿਸਟਲ ਟਾਵਰ ਨਾਂ ਦੀ ਇਮਾਰਤ ਦੀ 12ਵੀਂ ਮੰਜ਼ਿਲ ‘ਚ ਇਹ ਹਾਦਸਾ ਹੋਇਆ ਹੈ। ਫਾਇਰ ਬਿਗ੍ਰੇਡ ਦੀਆਂ 10 ਗੱਡੀਆਂ ਮੌਕੇ ‘ਤੇ ਮੌਜੂਦ ਸਨ। ਮੀਡੀਆ ਰਿਪੋਰਟ ਮੁਤਾਬਕ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਹੋਵੇਗੀ।

Leave a Reply

Your email address will not be published.