ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਹੀਂ ਰਹੇ


ਨਵੀਂ ਦਿੱਲੀ, 16 ਅਗਸਤ (ਏਜੰਸੀ) : ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ ਹੋ ਗਈ ਹੈ। 93 ਸਾਲ ਦੀ ਉਮਰ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਅਟਲ ਬਿਹਾਰੀ ਵਾਜਪਾਈ ਨੇ 16 ਅਗਸਤ ਨੂੰ ਸ਼ਾਮ 5:05 ਮਿੰਟ ‘ਤੇ ਆਖ਼ਰੀ ਸਾਹ ਲਏ। ਅਟਲ ਬਿਹਾਰੀ ਵਾਜਪਾਈ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਸਨ ਤੇ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ। ਏਮਜ਼ ਵਿੱਚ ਪਿਛਲੇ 36 ਘੰਟਿਆਂ ਦੌਰਾਨ ਉਨ੍ਹਾਂ ਦੀ ਸਿਹਤ ਬੇਹੱਦ ਨਾਜ਼ੁਕ ਹੋ ਗਈ ਸੀ ਤੇ ਉਨ੍ਹਾਂ ਨੂੰ ਲਾਈਫ਼ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ।

ਅਟਲ ਦਾ ਹਾਲ ਜਾਣਨ ਲਈ ਬੁੱਧਵਾਰ ਤੋਂ ਹੀ ਮਿਲਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਲੈ ਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਏਮਜ਼ ਜਾ ਕੇ ਉਨ੍ਹਾਂ ਦਾ ਹਾਲ ਜਾਣਿਆ। ਇਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਈ ਵੱਡੇ ਲੀਡਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਦਾ ਹਾਲ ਜਾਣਿਆ। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵਾਜਪਾਈ ਦੀ ਸਿਹਤ ਵਿੱਚ ਸੁਧਾਰ ਨਹੀਂ ਸੀ ਹੋ ਰਿਹਾ ਅਤੇ ਉਨ੍ਹਾਂ ਨੂੰ ਜ਼ਿੰਦਗੀ ਬਚਾਊ ਪ੍ਰਣਾਲੀ (ਲਾਇਫ ਸਪੋਰਟ ਸਿਸਟਮ) ਉੱਤੇ ਰੱਖਿਆ ਗਿਆ ਸੀ। ਵਾਜਪਾਈ ਨੂੰ ਡਾਇਬਿਟੀਜ਼ ਦੀ ਬਿਮਾਰੀ ਸੀ ਤੇ ਉਨ੍ਹਾਂ ਦਾ ਇੱਕ ਹੀ ਗੁਰਦਾ ਕੰਮ ਕਰਦਾ ਸੀ। ਇਸ ਸਮੇਂ ਉਨ੍ਹਾਂ ਦੀ ਗੁਰਦੇ ਤੇ ਪਿਸ਼ਾਬ ਦੀ ਨਾਲ਼ੀ ਵਿੱਚ ਇਨਫੈਕਸ਼ਨ ਦੇ ਨਾਲ-ਨਾਲ ਛਾਤੀ ਵਿੱਚ ਜਕੜਨ ਦੀ ਸ਼ਿਕਾਇਤ ਸੀ।

ਭਾਸ਼ਣ ਦੇਣ ਦੇ ਮਾਹਿਰ, ਕਵੀ ਤੇ ਕੱਦਾਵਰ ਲੀਡਰ ਅਟਲ ਬਿਹਾਰੀ ਵਾਜਪਈ ਪਿਛਲੇ ਤਕਰੀਬਨ ਇੱਕ ਦਹਾਕੇ ਤੋਂ ਤੰਦਰੁਸਤ ਨਹੀਂ ਸਨ। ਸਾਲ 2009 ਵਿੱਚ ਉਨ੍ਹਾਂ ਨੂੰ ਸਟ੍ਰੋਕ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਯਾਦਾਸ਼ਤ ‘ਤੇ ਬੇਹੱਦ ਮਾਰੂ ਅਸਰ ਪਿਆ। ਸਾਲ 2000 ਵਿੱਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਉਨ੍ਹਾਂ ਦੇ ਖੱਬੇ ਗੋਢੇ ਦੀ ਸਰਜਰੀ ਹੋਈ ਸੀ। ਇਸ ਕਰਕੇ 2004 ਤੋਂ ਬਾਅਦ ਉਨ੍ਹਾਂ ਦਾ ਘੁੰਮਣਾ ਫਿਰਨਾ ਘੱਟ ਗਿਆ। ਉਨ੍ਹਾਂ ਨੂੰ ਸਾਲ 2015 ਵਿੱਚ ਭਾਰਤ ਰਤਨ ਪੁਰਸਕਾਰ ਵੀ ਉਨ੍ਹਾਂ ਦੇ ਘਰ ਜਾ ਕੇ ਹੀ ਦਿੱਤਾ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਹੀਂ ਰਹੇ