ਦਲਿਤ, ਗਰੀਬ ਕਿਸਾਨਾਂ ਤੇ ਛੋਟੇ ਦੁਕਾਨਦਾਰਾਂ ਨੂੰ ਨਾਲ ਜੋੜਨ ਲਈ ਆਪ ਜੋਰਦਾਰ ਮੁਹਿੰਮ ਦਾ ਆਗਾਜ਼ ਕਰੇਗੀ : ਬਿਲਾਸਪੁਰ


ਮਾਮੂਲੀ ਮਨ ਮੁਟਾਵ ਜਲਦ ਖਤਮ ਹੋਣਗੇ : ਚੀਮਾ

ਜਗਰਾਉਂ (ਕੁਲਦੀਪ ਸਿੰਘ ਲੋਹਟ ) ਆਮ ਆਦਮੀ ਪਾਰਟੀ ਦਲਿਤ ਵਿੰਗ ਦੇ ਸੂਬਾ ਪ੍ਰਧਾਨ ਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਮ ਆਦਮੀ ਪਾਰਟੀ ਵਿਚ ਦਲਿਤ ਸਮਾਜ ਦੇ ਮਾਣ ਸਤਿਕਾਰ ‘ਤੇ ਤਸੱਲੀ ਪ੍ਰਗਟ ਕੀਤੀ ਹੈ।ਦੱਸਣਯੋਗ ਹੈ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਾਰਟੀ ਦੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਸੱਦੇ ‘ਤੇ ਵਿਧਾਇਕ ਪੰਡੋਰੀ ਦੇ ਰਿਸ਼ਤੇਦਾਰਾਂ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਉਚੇਚੇ ਤੌਰ ‘ਤੇ ਪੁੱਜੇ ਸਨ। ਸਮਾਗਮ ਉਪਰੰਤ ਪਾਰਟੀ ਦੇ ਜਗਰਾਉਂ ਤੋਂ ਵਿਧਾਇਕ ਤੇ ਵਿਰੋਧੀ ਧਿਰ ਦੀ ਸਹਾਇਕ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ ਦੇ ਗ੍ਰਹਿ ਵਿਖੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਆਗੂ ਤੇ ਵਰਕਰ ਲੋਕ ਲਹਿਰਾਂ ਦੀ ਉਪਜ ਹਨ, ਇਸ ਲਈ ਜਿੱਥੇ ਪਾਰਟੀ ਪ੍ਰਧਾਨ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੱਬੇ ਕੁਚਲੇ ਤੇ ਲਤਾੜੇ ਲੋਕਾਂ ਦੇ ਹੱਕਾਂ ਲਈ ਲੜਦੇ ਆ ਰਹੇ ਹਨ, ਉੱਥੇ ਪਾਰਟੀ ਵਿਚ ਦਲਿਤ ਭਾਈਚਾਰੇ ਦਾ ਮਾਣ ਸਨਮਾਨ ਪਾਰਟੀ ਸੁਪਰੀਮੋ ਦਾ ਮੁੱਢਲਾ ਸੰਕਲਪ ਹੈ।

ਵਿਧਾਇਕ ਬਿਲਾਸਪੁਰ ਨੇ ਆਪ ਵਿਚ ਦਲਿਤ ਭਾਈਚਾਰੇ ਦੇ ਮਾਣ ਸਨਮਾਨ ਦੀ ਜਿਊਦੀ ਜਾਗਦੀ ਮਿਸਾਲ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸਹਾਇਕ ਵਿਰੋਧੀ ਧਿਰ ਦੀ ਨੇਤਾ ਭਾਈਚਾਰੇ ਨਾਲ ਸਬੰਧਿਤ ਹਨ।ਉਹਨਾਂ ਇਹ ਵੀ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਆਮ ਲੋਕਾਂ ਦੇ ਹਿੱਤ ਵਿਚ ਹਨ ਇਸੇ ਲਈ ਪਛੜੇ ਵਰਗਾਂ ਵਿਚ ਮਜਦੂਰ, ਗਰੀਬ ਕਿਸਾਨ ਤੇ ਛੋਟੇ ਦੁਕਾਨਦਾਰ ਰਵਾਇਤੀ ਪਾਰਟੀਆਂ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ ਨਾਲ ਜੁੜਨ ਨੂੰ ਤਰਜੀਹ ਦੇ ਰਹੇ ਹਨ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਲਿਤਾਂ, ਗਰੀਬ ਕਿਸਾਨਾਂ ਤੇ ਛੋਟੇ ਦੁਕਾਨਦਾਰਾਂ ਨੂੰ ਨਾਲ ਜੋੜਨ ਲਈ ਜੋਰਦਾਰ ਮੁਹਿੰਮ ਦਾ ਆਗਾਜ਼ ਕਰੇਗੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਿੱਲੀ ‘ਚ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕਰਦਿਆਂ ਸੰਤੁਸ਼ਟੀ ਜ਼ਾਹਿਰ ਕੀਤੀ ਤੇ ਕਿਹਾ ਕਿ ਦਿੱਲੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁਕਾਬਲੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਆਟੇ ‘ਚ ਲੂਣ ਬਰਾਬਰ ਹੈ। ਪਾਰਟੀ ‘ਚ ਧੜੇਬੰਦੀ ਦੇ ਮਾਮਲੇ ‘ਤੇ ਆਪਣਾ ਪੱਖ ਪੇਸ਼ ਕਰਦਿਆਂ ਸ: ਚੀਮਾ ਨੇ ਕਿਹਾ ਕਿ ਮਾਮੂਲੀ ਮਨ ਮਟਾਵ ਦੇ ਚਲਦਿਆਂ ਗਿਲੇ ਸ਼ਿਕਵੇ ਬਣੇ ਹੋਏ ਹਨ ਜੋ ਬਹੁਤ ਜਲਦ ਦੂਰ ਕਰ ਲਏ ਜਾਣਗੇ। ਇਸ ਮੌਕੇ ਬੀਬੀ ਸਰਬਜੀਤ ਕੌਰ ਮਾਣੂਕੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਪਾਰਟੀ ਦੇ ਸਰਗਰਮ ਵਰਕਰ ਹਾਜ਼ਰ ਸਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਦਲਿਤ, ਗਰੀਬ ਕਿਸਾਨਾਂ ਤੇ ਛੋਟੇ ਦੁਕਾਨਦਾਰਾਂ ਨੂੰ ਨਾਲ ਜੋੜਨ ਲਈ ਆਪ ਜੋਰਦਾਰ ਮੁਹਿੰਮ ਦਾ ਆਗਾਜ਼ ਕਰੇਗੀ : ਬਿਲਾਸਪੁਰ